Punjab Politics: ਅੱਜ ਰਾਜਪਾਲ ਨਾਲ ਮੁਲਾਕਾਤ ਕਰਨੇ ਨਵਜੋਤ ਸਿੰਘ ਸਿੱਧੂ,ਉਠਾਉਣਗੇ ਸੂਬੇ ਦੇ ਕਈ ਮੁੱਦੇ

Punjab Politics: ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕਿਸਾਨ ਅੰਦੋਲਨ, ਵਿਧਾਨ ਸਭਾ ਦਾ ਬਜਟ ਸੈਸ਼ਨ ਅਤੇ ਵਿਧਾਇਕ ਕੋਟਲੀ ਵਿਵਾਦ ਸਮੇਤ ਭਖਦੇ ਮੁੱਦੇ ਉਠਾਏ ਜਾਣਗੇ।

Share:

Punjab Politics: ਲੋਕ ਸਭਾ ਚੋਣਾਂ ਠੀਕ ਪਹਿਲਾਂ ਅੱਜ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਅੱਜ ਰਾਜਪਾਲ ਬੀਐਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪਾਰਟੀ ਦੇ ਤਿੰਨ ਸਾਬਕਾ ਮੁਖੀ ਉਨ੍ਹਾਂ ਦੇ ਨਾਲ ਹੋਣਗੇ। ਇਨ੍ਹਾਂ ਵਿੱਚ ਸ਼ਮਸ਼ੇਰ ਸਿੰਘ ਦੂਲੋਂ, ਮਹਿੰਦਰ ਸਿੰਘ ਕੇਪੀ ਅਤੇ ਲਾਲ ਸਿੰਘ ਸ਼ਾਮਲ ਹਨ। ਉਹ ਕਿਸ ਮੁੱਦੇ 'ਤੇ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕਰਨ ਜਾ ਰਹੇ ਹਨ ਇਸ ਬਾਰੇ 'ਚ ਉਨ੍ਹਾਂ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ। ਮੀਟਿੰਗ ਤੋਂ ਬਾਅਦ ਉਹ ਮੀਡੀਆ ਨਾਲ ਜ਼ਰੂਰ ਗੱਲ ਕਰਨਗੇ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਦਿੱਤੀ ਹੈ। ਇਹ ਮੀਟਿੰਗ ਸਵੇਰੇ ਕਰੀਬ ਸਾਢੇ 10 ਵਜੇ ਹੋਵੇਗੀ।

ਪਾਰਟੀ ਤੋਂ ਵੱਖ ਹੋ ਕੇ ਚੱਲ ਰਹੇ ਹਨ ਸਿੱਧੂ

ਦੱਸਣਯੋਗ ਹੈ ਕਿ ਸਿੱਧੂ ਨੇ ਹੁਣ ਪਾਰਟੀ ਤੋਂ ਵੱਖ ਹੋ ਕੇ ਕਾਂਗਰਸੀ ਆਗੂਆਂ ਦਾ ਆਪਣਾ ਵੱਖਰਾ ਧੜਾ ਬਣਾ ਲਿਆ ਹੈ। ਇਸ ਵਿੱਚ ਉਨ੍ਹਾਂ ਨੇ ਛੋਟੇ-ਵੱਡੇ ਆਗੂ ਅਤੇ ਸਾਬਕਾ ਵਿਧਾਇਕ ਸ਼ਾਮਲ ਕੀਤੇ ਹਨ। ਸ਼ਮਸ਼ੇਰ ਸਿੰਘ ਦੂਲੋਂ ਇੱਕ ਦਿਨ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਨਾਲ ਬਾਬੂ ਕਾਸ਼ੀ ਰਾਮ ਦੇ ਪਿੰਡ ਗਏ ਸੀ। ਇਸ ਦੇ ਨਾਲ ਹੀ ਜਲੰਧਰ ਦੇ ਚਰਨਜੀਤ ਸਿੰਘ ਚੰਨੀ ਖਿਲਾਫ ਪ੍ਰੈੱਸ ਕਾਨਫਰੰਸ ਕੀਤੀ ਗਈ।

ਲਾਲ ਸਿੰਘ ਦੇ ਪੁੱਤਰ ਤੇ ਸਾਬਕਾ ਵਿਧਾਇਕ ਰਜਿੰਦਰ ਕਾਕਾ ਸਿੰਘ ਪਹਿਲਾਂ ਹੀ ਨਵਜੋਤ ਸਿੱਧੂ ਦੇ ਨਾਲ ਖੜ੍ਹੇ ਸਨ। ਇਸ ਦੇ ਨਾਲ ਹੀ ਹੁਣ ਲਾਲ ਸਿੰਘ ਵੀ ਖੜ੍ਹੇ ਹੋ ਗਏ ਹਨ। ਪਿਛਲੇ ਮਹੀਨੇ ਲਾਲ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ’ਤੇ ਮੀਟਿੰਗ ਹੋਈ ਸੀ। ਇਸ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਸਿੱਧੂ ਇਸ ਤੋਂ ਪਹਿਲਾਂ ਵੀ ਇਨ੍ਹਾਂ ਆਗੂਆਂ ਨਾਲ ਮੀਟਿੰਗਾਂ ਕਰਦੇ ਰਹਿੰਦੇ ਹਨ।

ਇਹ ਵੀ ਪੜ੍ਹੋ