Punjab Politics : ਹੁਣ ਭਾਜਪਾ ਨੇ ਆਪ ਮੰਤਰੀ ਖਿਲਾਫ ਰਾਜਪਾਲ ਨੂੰ ਲਿਖਿਆ ਪੱਤਰ, ਕਾਰਵਾਈ ਦੀ ਮੰਗ 

ਗੰਭੀਰ ਇਲਜ਼ਾਮਾਂ ਤੇ ਵੀਡੀਓ ਸਮੇਤ ਰਾਜਪਾਲ ਨੂੰ ਸ਼ਿਕਾਇਤ ਦਰਜ ਕਰਾਉਣ ਮਗਰੋਂ ਇਹ ਮੁੱਦਾ ਸਿਆਸਤ ਦਾ ਭਖਵਾਂ ਮੁੱਦਾ ਬਣਦਾ ਜਾ ਰਿਹਾ ਹੈ।

Share:

Punjab Politics : ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਪ ਸਰਕਾਰ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਉਪਰ ਲਗਾਏ ਗੰਭੀਰ ਇਲਜ਼ਾਮਾਂ ਤੇ ਵੀਡੀਓ ਸਮੇਤ ਰਾਜਪਾਲ ਨੂੰ ਸ਼ਿਕਾਇਤ ਦਰਜ ਕਰਾਉਣ ਮਗਰੋਂ ਇਹ ਮੁੱਦਾ ਸਿਆਸਤ ਦਾ ਭਖਵਾਂ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਮਗਰੋਂ ਹੁਣ ਪੰਜਾਬ ਭਾਜਪਾ ਵੀ ਇਸ ਮਾਮਲੇ ਵਿੱਚ ਅੱਗੇ ਆ ਗਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ 'ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ। 

ਸਖਤ ਕਾਰਵਾਈ ਕਰਨ ਦੀ ਮੰਗ 

ਉਨ੍ਹਾਂ ਕਿਹਾ ਹੈ ਕਿ 'ਆਪ' ਸਰਕਾਰ ਦੇ ਮੰਤਰੀ 'ਤੇ ਲੱਗੇ ਦੋਸ਼ ਗੰਭੀਰ ਹਨ। ਇਨ੍ਹਾਂ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜੇ ਇਹ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਹਾਲਾਂਕਿ ਇਸ ਤੋਂ ਪਹਿਲਾਂ ਅਕਾਲੀ ਆਗੂ ਮਜੀਠੀਆ ਵੀ ਇਸ ਮਾਮਲੇ 'ਤੇ ਰਾਜਪਾਲ ਨਾਲ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ਨੇ ਇਸ ਮਾਮਲੇ ਨਾਲ ਸਬੰਧਤ ਇੱਕ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੀੜਤਾ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਕਾਰਨ ਉਹ ਮੰਤਰੀ ਵਿਰੁੱਧ ਕੇਸ ਦਰਜ ਕਰਵਾਉਣ ਲਈ ਅੱਗੇ ਨਹੀਂ ਆ ਰਹੀ।

ਮਜੀਠੀਆ ਨੇ ਚੁੱਕਿਆ ਸੀ ਮੁੱਦਾ 

ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਤਿੰਨ ਮਹੀਨੇ ਪਹਿਲਾਂ ਵੀ ਇਹ ਮੁੱਦਾ ਉਠਾਇਆ ਸੀ ਕਿ ਉਨ੍ਹਾਂ ਨੂੰ ਸਰਕਾਰ ਦੇ ਇੱਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਮਿਲੀ ਸੀ। ਇਸ ਬਾਰੇ ਉਨ੍ਹਾਂ ਪਹਿਲਾਂ ਮੁੱਖ ਮੰਤਰੀ ਨੂੰ ਸੂਚਿਤ ਕੀਤਾ ਸੀ ਕਿ ਉਨ੍ਹਾਂ ਕੋਲ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਹੈ ਅਤੇ ਉਹ ਇਸਨੂੰ ਉਨ੍ਹਾਂ ਹਵਾਲੇ ਕਰਨਾ ਚਾਹੁੰਦੇ ਹਨ। 

ਇਹ ਵੀ ਪੜ੍ਹੋ