Punjab Politics: ਭਾਜਪਾ ਅਤੇ ਅਕਾਲੀ ਦਲ ਦੇ ਪੰਜਾਬ ਵਿੱਚ ਗਠਜੋੜ ਨੂੰ ਲੈ ਕੇ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਇਹ ਗਠਜੋੜ ਹੁਣ ਆਪਣੇ ਅੰਤਿਮ ਪੜਾਅ ਤੇ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ ਕੀਤਾ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਉਹ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਤੇ ਕਿਹਾ ਕਿ ਜੇਕਰ ਇੱਕ ਨਾਲ ਦੂਸਰਾ ਮਿਲ ਜਾਂਦਾ ਹੈ ਤਾਂ ਦੋ ਬਣਦੇ ਹਨ। ਇਸ ਨਾਲ ਤਾਕਤ ਮਿਲਦੀ ਹੈ। ਹੋਰ ਜੋ ਵੀ ਹੋਵੇਗਾ, ਹਾਈਕਮਾਂਡ ਦੇ ਉਪਰਲੇ ਪੱਧਰ 'ਤੇ ਹੀ ਹੋਵੇਗਾ। ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਦੀ ਸਿਫਾਰਿਸ਼ ਕੀਤੀ ਹੈ।
ਇਸ ਤਰ੍ਹਾਂ ਹੋ ਸਕਦੀ ਹੀ ਸੀਟਾਂ ਦੀ ਵੰਡ
ਭਾਜਪਾ ਸੂਤਰਾਂ ਅਨੁਸਾਰ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ। ਜਿਸ 'ਚ ਭਾਜਪਾ 5 ਸੀਟਾਂ 'ਤੇ ਅਤੇ ਅਕਾਲੀ ਦਲ 8 ਸੀਟਾਂ 'ਤੇ ਚੋਣ ਲੜ ਸਕਦਾ ਹੈ। ਇਸ ਸਬੰਧੀ ਅਜੇ ਕੋਈ ਐਲਾਨ ਹੋਣਾ ਬਾਕੀ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਇਸ ਐਲਾਨ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਇਹੀ ਕਾਰਨ ਹੈ ਕਿ ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ ਪੰਜਾਬ ਦੀ ਕਿਸੇ ਵੀ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਤੱਕ ਨਹੀਂ ਕੀਤਾ।
ਕੈਪਟਨ ਪਰਿਵਾਰ ਨੂੰ ਟਿਕਟ ਮਿਲਣੀ ਯਕੀਨੀ
ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਟਿਕਟ ਮਿਲਣੀ ਯਕੀਨੀ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਚੋਣ ਲੜਨ ਤੋਂ ਇਨਕਾਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕੱਲ੍ਹ ਉਹ ਖੁਦ ਆਪਣੀ ਬੇਟੀ ਜੈ ਇੰਦਰ ਕੌਰ ਨਾਲ ਦਿੱਲੀ ਗਏ ਸਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਪ੍ਰਨੀਤ ਕੌਰ ਦੀ ਟਿਕਟ ਨੂੰ ਲੈ ਕੇ ਵੀ ਗੱਲਬਾਤ ਹੋਈ ਹੈ।