Punjab Politics: ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਸੰਸਦ ਮੈਂਬਰ ਰਿੰਕੂ ਨੂੰ ਕਿਉਂ ਲਿਖਣੀ ਪੈ ਗਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ,ਪੜੋ ਪੂਰੀ ਖਬਰ

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਤੋਂ ਹੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਇੱਥੋਂ ਤੱਕ ਕਿ 27 ਮਾਰਚ ਨੂੰ ਉਨ੍ਹਾਂ ਦੇ ਘਰ ਦੇ ਕੋਲ ਪ੍ਰਦਰਸ਼ਨ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਰੋਡ ਸ਼ੋਅ ਦੌਰਾਨ ਵੀ ‘ਆਪ’ ਵਰਕਰਾਂ ਨੇ ਸੰਸਦ ਮੈਂਬਰ ਰਿੰਕੂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।

Share:

Punjab Politics:ਪੰਜਾਬ ਸਰਕਾਰ ਦੇ ਵੱਲੋਂ ਆਮ ਆਦਮੀ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਸੁਰੱਖਿਆ ਦਾ ਮੰਗ ਕੀਤੀ ਹੈ। ਦੱਸ ਦਈਏ ਕਿ ਰਿੰਕੂ ਦੀ ਸੁਰੱਖਿਆ ਵਿੱਚ ਪਹਿਲਾਂ ਅੱਠ ਪੁਲਿਸ ਮੁਲਾਜ਼ਮ ਤਾਇਨਾਤ ਸਨ। ਜਿਸ ਵਿੱਚੋਂ ਹੁਣ ਸਰਕਾਰ ਨੇ ਚਾਰ ਨੂੰ ਵਾਪਸ ਬੁਲਾ ਲਿਆ ਹੈ। ਇਸਦੇ ਨਾਲ ਹੀ ਇੱਕ ਸੁਰੱਖਿਆ ਗੱਡੀ ਨੂੰ ਵੀ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਆਦੇਸ਼ ਦਿੱਤੇ ਗਏ ਹਨ ਪਰ ਅਜੇ ਤੱਕ ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ 'ਚ ਕਟੌਤੀ ਨਹੀਂ ਕੀਤੀ ਗਈ ਹੈ। ਸੁਸ਼ੀਲ ਰਿੰਕੂ 27 ਮਾਰਚ ਨੂੰ ਭਾਜਪਾ ਵਿਚ ਸ਼ਾਮਲ ਹੋਏ ਸਨ ਅਤੇ 28 ਮਾਰਚ ਨੂੰ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਰਿੰਕੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਰਿੰਕੂ ਨੇ ਦੱਸਿਆ ਜਾਨ ਨੂੰ ਖਤਰਾ

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਤੋਂ ਹੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨਇੱਥੋਂ ਤੱਕ ਕਿ 27 ਮਾਰਚ ਨੂੰ ਉਨ੍ਹਾਂ ਦੇ ਘਰ ਦੇ ਕੋਲ ਪ੍ਰਦਰਸ਼ਨ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਰੋਡ ਸ਼ੋਅ ਦੌਰਾਨ ਵੀ ‘ਆਪ’ ਵਰਕਰਾਂ ਨੇ ਸੰਸਦ ਮੈਂਬਰ ਰਿੰਕੂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਰਿੰਕੂ ਨੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ 'ਚ ਕਿਹਾ ਹੈ ਕਿ ਉਹ ਜਲੰਧਰ ਸਮੇਤ ਪੂਰੇ ਪੰਜਾਬ 'ਚ ਡਰੱਗ ਮਾਫੀਆ ਖਿਲਾਫ ਲੜ ਰਹੇ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਕਈ ਵਾਰ ਸੰਸਦ 'ਚ ਇਸ ਮੁੱਦੇ ਨੂੰ ਉਠਾ ਚੁੱਕੇ ਹਨ। ਇਸ ਕਾਰਨ ਉਹ ਕਈ ਅਪਰਾਧਿਕ ਤੱਤਾਂ ਦੇ ਨਿਸ਼ਾਨੇ 'ਤੇ ਹੈ। ਸੁਰੱਖਿਆ ਵਿੱਚ ਕੋਈ ਵੀ ਕਟੌਤੀ ਉਨ੍ਹਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਸਕਦੀ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰੇ ਤਾਂ ਜੋ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਸਕਣ।

ਇਹ ਵੀ ਪੜ੍ਹੋ