Punjab: ਸਕੂਲਾਂ 'ਚ ਨਵੇਂ ਸੈਸ਼ਨ ਦੀ ਤਿਆਰੀ, 28 ਮਾਰਚ ਨੂੰ 19 ਹਜ਼ਾਰ ਸਕੂਲਾਂ 'ਚ ਹੋਵੇਗੀ ਮੈਗਾ ਪੀਟੀਐੱਮ

ਸਿੱਖਿਆ ਵਿਭਾਗ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵਿੱਚ 26 ਫਰਵਰੀ ਤੋਂ 15 ਮਾਰਚ ਤੱਕ ਹੋਣ ਵਾਲੀਆਂ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਮੁਕੰਮਲ ਹੋ ਗਈਆਂ ਹਨ। ਸਾਰੇ ਸਕੂਲਾਂ ਨੂੰ 20 ਮਾਰਚ ਤੱਕ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਸੀ।

Share:

Punjab News: ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਸਖ਼ਤ ਪ੍ਰਬੰਧ ਕੀਤੇ ਹਨ। ਸਕੂਲ ਵਿੱਚ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ ਪੀਟੀਐਮ ਕੀਤੀ ਜਾ ਰਹੀ ਹੈ ਜਦਕਿ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।

20 ਮਾਰਚ ਤੱਕ ਨਤੀਦੇ ਤਿਆਪ ਕਰਨ ਲਈ ਕਿਹਾ ਸੀ

ਸਿੱਖਿਆ ਵਿਭਾਗ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵਿੱਚ 26 ਫਰਵਰੀ ਤੋਂ 15 ਮਾਰਚ ਤੱਕ ਹੋਣ ਵਾਲੀਆਂ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਮੁਕੰਮਲ ਹੋ ਗਈਆਂ ਹਨ। ਸਾਰੇ ਸਕੂਲਾਂ ਨੂੰ 20 ਮਾਰਚ ਤੱਕ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਹੁਣ 28 ਮਾਰਚ ਨੂੰ ਮੈਗਾ ਪੀ.ਟੀ.ਐਮ. ਪੇਟੀਐਮ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਮਾਪੇ ਵੀ ਮੌਜੂਦ ਹੋਣਗੇ।

ਅਪ੍ਰੈਲ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ

ਸਿੱਖਿਆ ਵਿਭਾਗ ਮੁਤਾਬਕ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ 8 ਤੋਂ 2 ਵਜੇ ਤੱਕ ਹੋਵੇਗਾ। ਸਤੰਬਰ ਮਹੀਨੇ ਤੱਕ ਇਹ ਸਥਿਤੀ ਬਣੀ ਰਹੇਗੀ। ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਸੀ ਜਦਕਿ ਗਰੁੱਪ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਸੀ।

ਇਹ ਵੀ ਪੜ੍ਹੋ