ਪੰਜਾਬ ਦੀ Lady ਸਿੰਘਮ SSP ਨੇ ਪੁਲਿਸ 'ਤੇ ਹਮਲਾ ਕਰਨ ਵਾਲਿਆਂ ਨੂੰ ਸਿਖਾਇਆ ਸਬਕ, ਜਾਣੋ ਪੂਰਾ ਮਾਮਲਾ

ਪਾਣੀ ਦੀ ਨਿਕਾਸੀ ਨੂੰ ਲੈਕੇ ਰੋਸ ਮੁਜਾਹਰੇ ਦੌਰਾਨ ਪੁਲਿਸ ਪਾਰਟੀ ਪੁੱਜੀ ਸੀ ਤਾਂ ਇਸੇ ਦੌਰਾਨ ਇੱਕ ਧੜੇ ਨੇ ਇੱਟਾਂ ਰੋੜੇ ਮਾਰੇ। ਕਾਨੂੰਨ ਵਿਵਸਥਾ ਭੰਗ ਕੀਤੀ ਸੀ। ਜਵਾਬੀ ਕਾਰਵਾਈ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।

Courtesy: ਐਸਐਸਪੀ ਡਾ. ਪ੍ਰਗਿਆ ਜੈਨ

Share:

ਪੰਜਾਬ ਦੇ ਫਰੀਦਕੋਟ ਜਿਲ੍ਹੇ ਅੰਦਰ ਇੱਕ ਪਿੰਡ ਵਿੱਚ ਪਾਣੀ ਦੀ ਨਿਕਾਸੀ ਨੂੰ ਲੈਕੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਪੁੱਜੀ ਪੁਲਿਸ ਪਾਰਟੀ ਉਪਰ ਹੀ ਹਮਲਾ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇੱਟਾਂ ਰੋੜੇ ਮਾਰੇ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਿਆ। ਇਸਤੋਂ ਪਹਿਲਾਂ ਕਿ ਭੜਕੇ ਪ੍ਰਦਰਸ਼ਨਕਾਰੀ ਹੋਰ ਆਤੰਕ ਮਚਾਉਂਦੇ ਤਾਂ ਫਰੀਦਕੋਟ ਦੀ ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਤੁਰੰਤ ਅਤੇ ਸਖ਼ਤ ਐਕਸ਼ਨ ਲੈਂਦੇ ਹੋਏ ਜਵਾਬੀ ਕਾਰਵਾਈ ਕੀਤੀ। ਪੁਲਿਸ ਉਪਰ ਹਮਲਾ ਕਰਨ ਵਾਲਿਆਂ ਨੂੰ ਕਾਬੂ ਕੀਤਾ ਗਿਆ ਅਤੇ ਸਥਿਤੀ ਨੂੰ ਸੰਭਾਲਿਆ ਗਿਆ। 

ਪੁਲਿਸ ਦੀਆਂ ਗੱਡੀਆਂ ਵੀ ਭੰਨੀਆਂ 

ਫਰੀਦਕੋਟ ਦੇ ਪਿੰਡ ਚੰਦਰਭਾਨ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਸਮੂਹ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਪਹੁੰਚੀ ਪੁਲਿਸ 'ਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰ ਦਿੱਤਾ। ਪ੍ਰਦਰਸ਼ਨਕਾਰੀ ਪਿੰਡ ਵਾਸੀਆਂ ਨੇ ਪੁਲਿਸ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕੀਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨ-ਤੋੜ ਵੀ ਕੀਤੀ। ਮਾਹੌਲ ਪੂਰੀ ਤਰ੍ਹਾਂ ਨਾਲ ਤਣਾਅਪੂਰਨ ਕੀਤਾ ਗਿਆ। ਜਿਸ ਕਰਕੇ ਇੱਕ ਵਾਰ ਤਾਂ ਪੂਰਾ ਪਿੰਡ ਪੁਲਿਸ ਛਾਉਣੀ ਅੰਦਰ ਤਬਦੀਲ ਕਰਨਾ ਪਿਆ।

ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ

ਮਿਲੀ ਜਾਣਕਾਰੀ ਅਨੁਸਾਰ ਹਮਲੇ ਵਿੱਚ ਕੁਝ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਡਾ. ਪ੍ਰਗਿਆ ਜੈਨ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਵਿੱਚ ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ 'ਤੇ ਹਮਲਾ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਮਾੜੇ ਅਨਸਰਾਂ ਨੂੰ ਕਾਨੂੰਨ ਅਨੁਸਾਰ ਸਬਕ ਸਿਖਾਇਆ ਜਾਵੇਗਾ। 

ਇਹ ਵੀ ਪੜ੍ਹੋ