ਪੰਚਾਇਤ ਮੰਤਰੀ ਸੌਂਦ ਦਾ ਵੱਡਾ ਬਿਆਨ - ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ 2873 ਕਰੋੜ ਰੁਪਏ ਨਾਲ ਬਦੇਲਗੀ ਨੁਹਾਰ 

ਬਦਲਦੇ ਪਿੰਡ ਬਦਲਦਾ ਪੰਜਾਬ ਸਕੀਮ ਅਧੀਨ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਉਹਨਾਂ ਦੱਸਿਆ ਇਹ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 2873 ਕਰੋੜ ਰੁਪਏ ਖਰਚ ਕੇ ਪੇਂਡੂ  ਲਿੰਕ ਸੜਕਾਂ ਦਾ ਨਿਰਮਾਣ ਅਤੇ ਅਪਗ੍ਰੇਡੇਸ਼ਨ ਕੀਤਾ ਜਾਵੇਗਾ।

Courtesy: file photo

Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ ਤੇ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਵੱਧ ਹੈ ਅਤੇ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ 3500 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਉਹਨਾਂ ਦੱਸਿਆ ਇਹ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 2873 ਕਰੋੜ ਰੁਪਏ ਖਰਚ ਕੇ ਪੇਂਡੂ  ਲਿੰਕ ਸੜਕਾਂ ਦਾ ਨਿਰਮਾਣ ਅਤੇ ਅਪਗ੍ਰੇਡੇਸ਼ਨ ਕੀਤਾ ਜਾਵੇਗਾ।

3500 ਕਰੋੜ ਪਿੰਡਾਂ ਦੇ ਵਿਕਾਸ ਉਪਰ ਖਰਚ ਹੋਵੇਗਾ 

 

ਮੰਤਰੀ ਸੌਂਦ ਨੇ ਦੱਸਿਆ ਇਹ ਪੇਂਡੂ ਵਿਕਾਸ ਲਈ ਰੱਖੇ ਗਏ 3500 ਕਰੋੜ ਰੁਪਏ ਨਾਲ ਪਿੰਡਾਂ ਦੇ ਛੱਪੜਾਂ ਦੀ ਸਫਾਈ ਤੇ ਨਵੀਂਨੀਕਰਣ ਕੀਤਾ ਜਾਵੇਗਾ ਪਿੰਡਾਂ ਵਿੱਚ ਸੀਵਰੇਜ ਟਰੀਟਮੈਂਟ, ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾਵੇਗੀ ਅਤੇ  ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਪਿੰਡਾਂ ਵਿੱਚ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਉਂਦੇ 02 ਸਾਲਾਂ ਵਿੱਚ 12,581 ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾਵੇਗਾ ਅਤੇ ਸਾਰੀਆਂ ਟੁੱਟੀਆਂ ਪੇਂਡੂ ਲਿੰਕ ਸੜਕਾਂ ਨੂੰ ਬਣਾਇਆ ਜਾਵੇਗਾ। ਉਹਨਾਂ ਨੇ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਆਪਣੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਇਹ ਵੀ ਪੜ੍ਹੋ