Weather Upate: ਧੁੰਦ ਦਾ ਚਾਦਰ ਵਿੱਚ ਲਿਪਟਿਆ ਪੰਜਾਬ, 15-16 ਨੂੰ ਮੀਂਹ ਦੀ ਸੰਭਾਵਨਾ,ਚੰਡੀਗੜ੍ਹ ‘ਚ ਵੀ ਸ਼ੀਤ ਲਹਿਰ ਦਾ ਜ਼ੋਰ

ਪਿਛਲੇ 24 ਘੰਟਿਆਂ ਵਿੱਚ ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.3 ਡਿਗਰੀ ਦਰਜ ਕੀਤਾ ਗਿਆ। ਅੱਜ ਲੁਧਿਆਣਾ ਵਿੱਚ ਤਾਪਮਾਨ 8.8 ਡਿਗਰੀ, ਪਟਿਆਲਾ ਵਿੱਚ 7.6 ਡਿਗਰੀ, ਪਠਾਨਕੋਟ ਵਿੱਚ 5.6 ਡਿਗਰੀ, ਬਠਿੰਡਾ ਵਿੱਚ 6.8 ਡਿਗਰੀ, ਫਰੀਦਕੋਟ ਵਿੱਚ 5.3 ਡਿਗਰੀ, ਗੁਰਦਾਸਪੁਰ ਵਿੱਚ 6.5 ਡਿਗਰੀ ਦਰਜ ਕੀਤਾ ਗਿਆ।

Share:

Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਚੱਲ ਰਹੀ ਸ਼ੀਤ ਲਹਿਰ ਅਤੇ ਧੁੰਦ ਨੇ ਲੋਕਾਂ ਨੂੰ ਕਾਂਬਾ ਛੇੜਿਆ ਹੋਇਆ ਹੈ। ਮੌਸਮ ਵਿਭਾਗ ਦੇ ਵੱਲੋਂ ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਤੇਜ਼ ਧੁੱਪ ਤੋਂ ਬਾਅਦ, ਤਾਪਮਾਨ ਵਿੱਚ 3.3 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਇੰਨਾਂ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਪੰਜਾਬ ਦੇ 11 ਜ਼ਿਲ੍ਹਿਆਂ - ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਇੱਕ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

1 ਜਨਵਰੀ ਤੋਂ ਐਤਵਾਰ ਤੱਕ ਪਿਆ 7.6 ਮਿਲੀਲੀਟਰ ਮੀਂਹ

ਇਸ ਜਨਵਰੀ ਮਹੀਨੇ ਪੰਜਾਬ ਵਿੱਚ 90% ਮੀਂਹ ਦੀ ਕਮੀ ਸੀ। ਪਰ ਪਿਛਲੇ ਦੋ ਦਿਨਾਂ ਵਿੱਚ ਹੋਈ ਬਾਰਿਸ਼ ਕਾਰਨ ਹੁਣ ਇਹ 27% ਵਧ ਗਿਆ ਹੈ। ਆਈਐਮਡੀ ਦੇ ਅਨੁਸਾਰ, ਪੰਜਾਬ ਵਿੱਚ 1 ਜਨਵਰੀ ਤੋਂ ਐਤਵਾਰ ਸਵੇਰ ਤੱਕ 7.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਕਿ ਔਸਤ 6.0 ਮਿਲੀਮੀਟਰ ਤੋਂ ਵੱਧ ਹੈ। ਸ਼ੁੱਕਰਵਾਰ-ਸ਼ਨੀਵਾਰ ਨੂੰ ਮੀਂਹ ਆਮ ਨਾਲੋਂ 1,320% ਵੱਧ ਸੀ, ਜਿਸ
ਵਿੱਚ 7.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਜਦੋਂ ਕਿ ਆਮ 0.5 ਮਿਲੀਮੀਟਰ ਹੁੰਦਾ ਹੈ।

15 ਅਤੇ 16 ਨੂੰ ਮੀਂਹ ਦਾ ਸੰਭਾਵਨਾ

ਅੱਜ, 14 ਜਨਵਰੀ ਨੂੰ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅੱਜ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ 15 ਅਤੇ 16 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪਵੇਗਾ। ਜਿਸ ਕਾਰਨ ਇੱਕ ਵਾਰ ਫਿਰ ਮੀਂਹ ਦੀ ਭਵਿੱਖਬਾਣੀ ਕੀਤੀ ਜਾ ਸਕਦੀ ਹੈ। 15-16 ਜਨਵਰੀ ਨੂੰ ਮੀਂਹ ਤੋਂ ਬਾਅਦ, ਔਸਤ ਮੀਂਹ ਵਿੱਚ ਹੋਰ ਵਾਧਾ ਹੋਵੇਗਾ।

ਇਹ ਵੀ ਪੜ੍ਹੋ