ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਲੋਕਾਂ ਨੂੰ ਹੱਕਾਂ ਪ੍ਰਤੀ ਕਰੇਗਾ ਜਾਗਰੂਕ, ਚੇਅਰਮੈਨ ਗੜ੍ਹੀ ਕਰਨਗੇ ਸੂਬੇ ਦਾ ਦੌਰਾ

ਸਮਾਗਮਾਂ ਵਿੱਚ ਲੋਕਾਂ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ, ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਨੂੰਨ ਵਿੱਚ ਗਰੀਬਾਂ, ਮਜਲੂਮਾਂ, ਅਨੁਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ, ਅਧਿਕਾਰਾਂ, ਸਮਾਜਿਕ ਸੁਰੱਖਿਆ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।

Share:

Punjab News : ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ  ਬੁਲਾਰੇ ਨੇ ਦਿੱਤੀ। ਬੁਲਾਰੇ ਨੇ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਦੌਰਾ ਕੀਤਾ ਜਾਵੇਗਾ।

ਇਨ੍ਹਾਂ ਪ੍ਰੋਗਰਾਮਾਂ ਵਿੱਚ ਲੈਣਗੇ ਭਾਗ

ਬੁਲਾਰੇ ਨੇ ਦੱਸਿਆ ਕਿ 6 ਅਪ੍ਰੈਲ 2025 ਨੂੰ  ਬੀਆਰ ਅੰਬੇਡਕਰ ਸਟੱਡੀ ਸਰਕਲ ਸੈਂਟਰ ਪਿੰਡ ਸਲੇਮਪੁਰ, ਨੇੜੇ ਸਿੱਧਵਾਂ ਬੇਟ ਜਿਲ੍ਹਾ ਲੁਧਿਆਣਾ, 13 ਅਪ੍ਰੈਲ  2025 ਨੂੰ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਘ ਵਲੋਂ ਅਜ਼ਮੇਰ ਪੈਲੇਸ, ਮਲੋਟ ਰੋਡ, ਮੁਕਤਸਰ ਸਾਹਿਬ ਵਿਖੇ, 14ਅਪ੍ਰੈਲ 2025 ਨੂੰ ਨਵਾਂਸ਼ਹਿਰ, 19ਅਪ੍ਰੈਲ 2025 ਨੂੰ ਐਸਸੀ./ਬੀਸੀ ਕਰਮਚਾਰੀ ਫੈਡਰੇਸ਼ਨ ਪੀਐਸਪੀਸੀਐਲ/ ਪੀਐਸਟੀਸੀਐਲ ਵਲੋਂ ਥਰਮਲ ਪਲਾਂਟ ਨੂਹੋ ਕਾਲੋਨੀ, ਰੋਪੜ ਵਿਖੇ ਅਤੇ 20ਅਪ੍ਰੈਲ 2025 ਨੂੰ ਸੰਗਰੂਰ ਦੇ ਪਾਰੁਲ ਪੈਲੇਸ ਵਿਖੇ ਬੀਆਰ ਅੰਬੇਡਕਰ ਵੈੱਲਫੇਅਰ ਅਤੇ ਚੈਰੀਟੇਬਲ ਮੰਚ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ  ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। 13 ਅਪ੍ਰੈਲ 2025 ਨੂੰ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਾਮ ਦੇ ਸਮਾਗਮਾਂ ਵਿੱਚ ਹਾਜ਼ਰੀ ਭਰਕੇ ਜਾਗਰੂਕਤਾ ਅਭਿਆਨ ਜਾਰੀ ਰੱਖਣਗੇ।

ਸਮਾਜਿਕ ਸੁਰੱਖਿਆ ਬਾਰੇ ਜਾਣੂ ਕਰਾਇਆ ਜਾਵੇਗਾ

ਇਨ੍ਹਾਂ ਸਮਾਗਮਾਂ ਵਿੱਚ ਲੋਕਾਂ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ, ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਨੂੰਨ ਵਿੱਚ ਗਰੀਬਾਂ, ਮਜਲੂਮਾਂ, ਅਨੁਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ, ਅਧਿਕਾਰਾਂ, ਸਮਾਜਿਕ ਸੁਰੱਖਿਆ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ