PUNJAB: ਜਲੰਧਰ 'ਚ ਦੋ ਹਥਿਆਰ ਤਸਕਰ ਗ੍ਰਿਫਤਾਰ, ਮੱਧ ਪ੍ਰਦੇਸ਼ ਤੋਂ ਸਮੱਗਲ ਕਰਦੇ ਸਨ ਹਥਿਆਰ

ਪੁਲਿਸ ਨੇ ਦੋਵਾਂ ਕੋਲੋਂ ਪੰਜ-ਪੰਜ ਹਥਿਆਰ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਹਨ। ਇਨ੍ਹਾਂ ਖ਼ਿਲਾਫ਼ ਜਲੰਧਰ ਕੈਂਟ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਹਥਿਆਰ ਲੈ ਕੇ ਆਏ ਸਨ। ਮੁਲਜ਼ਮਾਂ ਨੂੰ ਫਗਵਾੜਾ ਤੋਂ ਆਉਂਦੇ ਸਮੇਂ ਕਾਬੂ ਕੀਤਾ ਗਿਆ।

Share:

ਪੰਜਾਬ ਦੇ ਜਲੰਧਰ 'ਚ ਕਮਿਸ਼ਨਰੇਟ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲੈ ਕੇ ਆ ਰਹੇ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤਾ ਹੈ। ਪੁਲਿਸ ਨੇ ਇਨ੍ਹਾਂ ਸਮੱਗਲਰਾਂ ਤੋਂ 10 ਦੇਸੀ ਪਿਸਤੌਲ ਅਤੇ 10 ਮੈਗਜ਼ੀਨ ਬਰਾਮਦ ਕੀਤੇ ਹਨ। ਫੜੇ ਗਏ ਸਮੱਗਲਰਾਂ ਦੀ ਪਛਾਣ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਗੁਰਦਾਸਪੁਰ ਅਤੇ ਅਜੀਤਪਾਲ ਸਿੰਘ ਉਰਫ਼ ਸ਼ਾਲੂ ਵਾਸੀ ਫਤਿਹਗੜ੍ਹ ਚੂੜੀਆਂ (ਗੁਰਦਾਸਪੁਰ) ਵਜੋਂ ਹੋਈ ਹੈ।

ਅਦਾਲਤ ’ਚ ਪੇਸ਼ ਕਰ ਲਿਆ ਰਿਮਾਂਡ

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਜਲੰਧਰ ਸਿਟੀ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਆਪਣੀ ਟੀਮ ਸਮੇਤ ਪੁਲਿਸ ਥਾਣਾ ਕੈਂਟ ਦੇ ਖੇਤਰ 'ਚ ਪਰਾਗਪੁਰ ਲਿੰਕ ਰੋਡ 'ਤੇ ਗਸ਼ਤ ਲਈ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਪੈਸੇਆਂ ਲਈ ਸ਼ੁਰੂ ਕੀਤੀ ਹਥਿਆਰਾਂ ਦੀ ਤਸਕਰੀ

ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਦੋਵੇਂ 12ਵੀਂ ਜਮਾਤ ਤੱਕ ਹੀ ਪੜ੍ਹੇ ਸਨ ਅਤੇ ਦੋਵਾਂ ਦੀ ਉਮਰ 23 ਸਾਲ ਸੀ। ਦੋਵੇਂ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਸਨ। ਹੋਰ ਪੈਸੇ ਕਮਾਉਣ ਲਈ ਮੁਲਜ਼ਮਾਂ ਨੇ ਹਥਿਆਰਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ ਸੀ। ਮੁਲਜ਼ਮ ਦਿਲਪ੍ਰੀਤ ਦਾ ਪਿਤਾ ਇਲੈਕਟ੍ਰੀਸ਼ੀਅਨ ਹੈ।

ਇੰਦੌਰ ਦੇ ਹਥਿਆਰ ਸਮੱਗਲਰਾਂ ਦੇ ਸੰਪਰਕ ਵਿੱਚ ਸਨ

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ 5 ਦਸੰਬਰ ਦੀ ਰਾਤ ਨੂੰ ਅੰਮ੍ਰਿਤਸਰ ਤੋਂ ਬੱਸ ਵਿੱਚ ਦਿੱਲੀ ਲਈ ਰਵਾਨਾ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਤੋਂ ਇੰਦੌਰ ਲਈ ਬੱਸ ਫੜੀ। ਉਹ ਲੰਬੇ ਸਮੇਂ ਤੋਂ ਇੰਦੌਰ ਦੇ ਹਥਿਆਰ ਸਮੱਗਲਰਾਂ ਦੇ ਸੰਪਰਕ ਵਿੱਚ ਸੀ। ਇੰਦੌਰ ਤੋਂ 22 ਹਜ਼ਾਰ ਰੁਪਏ 'ਚ ਪਿਸਤੌਲ ਖਰੀਦਦਾ ਸੀ। ਜਿਸ ਨੂੰ ਉਹ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ 70 ਤੋਂ 80 ਹਜ਼ਾਰ ਰੁਪਏ ਵਿੱਚ ਵੇਚਦਾ ਸੀ। ਪੁਲਿਸ ਜਲਦੀ ਹੀ ਇਸ ਮਾਮਲੇ ਦੇ ਕੁਝ ਹੋਰ ਦੋਸ਼ੀਆਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਜੇਲ੍ਹ ਤੋਂ ਲਿਆ ਸਕਦੀ ਹੈ।

ਇਹ ਵੀ ਪੜ੍ਹੋ

Tags :