ਪੰਜਾਬ ਵਕਫ਼ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ, ਮੁਹੰਮਦ ਓਵੈਸ ਨੂੰ ਸੰਭਾਲੀ ਕਮਾਨ 

ਪੰਜਾਬ ਸਰਕਾਰ ਦੀ ਤਰਫੋਂ ਪਹੁੰਚੇ ਸਕੱਤਰ ਗ੍ਰਹਿ ਵਿਭਾਗ ਗੁਰਕੀਰਤ ਕਿਰਪਾਲ ਸਿੰਘ ਦੀ ਹਾਜ਼ਰੀ ਵਿੱਚ ਵੋਟਿੰਗ ਹੋਈ, ਜਿਸ ਵਿੱਚ ਮੈਂਬਰਾਂ ਨੇ ਮੁਹੰਮਦ ਓਵੈਸ ਦੇ ਹੱਕ ਵਿੱਚ ਵੋਟਾਂ ਪਾਈਆਂ।

Courtesy: ਮੁਹੰਮਦ ਓਵੈਸ ਪੰਜਾਬ ਵਕਫ਼ ਬੋਰਡ ਦੇ ਨਵੇਂ ਚੇਅਰਮੈਨ ਬਣੇ

Share:

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਦੀ ਚੋਣ ਸਬੰਧੀ ਹੋਈ ਮੀਟਿੰਗ ਵਿੱਚ ਆਖ਼ਰਕਾਰ ਮੁਹੰਮਦ ਓਵੈਸ ਨੂੰ ਚੇਅਰਮੈਨ ਬਣਾਇਆ ਗਿਆ। ਪੰਜਾਬ ਸਰਕਾਰ ਦੀ ਤਰਫੋਂ ਪਹੁੰਚੇ ਸਕੱਤਰ ਗ੍ਰਹਿ ਵਿਭਾਗ ਗੁਰਕੀਰਤ ਕਿਰਪਾਲ ਸਿੰਘ ਦੀ ਹਾਜ਼ਰੀ ਵਿੱਚ ਵੋਟਿੰਗ ਹੋਈ, ਜਿਸ ਵਿੱਚ ਮੈਂਬਰਾਂ ਨੇ ਮੁਹੰਮਦ ਓਵੈਸ ਦੇ ਹੱਕ ਵਿੱਚ ਵੋਟਾਂ ਪਾਈਆਂ। ਮੁਹੰਮਦ ਓਵੈਸ ਨੂੰ ਚੇਅਰਮੈਨ ਚੁਣ ਲਿਆ ਗਿਆ। 

ਅਕਾਲੀ ਦਲ ਛੱਡ ਫੜਿਆ ਸੀ ਆਪ ਦਾ ਪੱਲਾ 

ਪਿਛਲੇ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਮਾਲੇਰਕੋਟਲਾ ਦੇ ਮਸ਼ਹੂਰ ਉਦਯੋਗਪਤੀ ਮੁਹੰਮਦ ਓਵੈਸ ਸਟਾਰ ਇੰਪੈਕਟਸ ਕੰਪਨੀ ਦੇ ਮਾਲਕ ਹਨ ਅਤੇ ਉਨ੍ਹਾਂ ਦਾ ਨਾਂ ਧਰਮ ਪ੍ਰਤੀ ਸ਼ਰਧਾ ਇਮਾਨਦਾਰ, ਬੇਦਾਗ ਸ਼ਖਸੀਅਤ ਅਤੇ ਲੋਕ ਸੇਵਾ ਲਈ ਸਮਰਪਿਤ ਭਾਵਨਾਵਾਂ ਵਾਲੇ ਵਿਅਕਤੀਆਂ ਵਿੱਚ ਗਿਣੇ ਜਾਂਦੇ ਹਨ, ਜਿਸ  ਆਧਾਰ 'ਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਕਫ਼ ਬੋਰਡ ਦੀ ਕਮਾਨ ਸੌਂਪੀ ਹੈ।

ਇਹ ਵੀ ਪੜ੍ਹੋ