Punjab Weather: ਪੰਜਾਬ ਵਿੱਚ ਛਾਈ ਧੁੰਦ ਦੀ ਚਾਦਰ, ਵਿਜ਼ੀਬਿਲਟੀ ਹੋਈ ਘੱਟ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੀ। ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੀ। ਧੁੰਦ ਵਧਣ ਨਾਲ ਠੰਢ ਵੀ ਵਧ ਗਈ ਹੈ।

Share:

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਲੁਧਿਆਣਾ 'ਚ ਕਈ ਥਾਵਾਂ 'ਤੇ ਵਿਜ਼ੀਬਿਲਟੀ 50 ਮੀਟਰ ਦੇ ਵਿਚਕਾਰ ਸੀ ਜਦਕਿ ਪਟਿਆਲਾ 'ਚ ਇਹ 200 ਮੀਟਰ ਦੇ ਕਰੀਬ ਦਰਜ ਕੀਤੀ ਗਈ। ਬਾਕੀ ਜ਼ਿਲ੍ਹਿਆਂ ਵਿੱਚ ਵੀ ਇਹੀ ਸਥਿਤੀ ਬਣੀ ਹੋਈ ਹੈ।

 

ਘੱਟੋ-ਘੱਟ ਤਾਪਮਾਨ ਅੱਠ ਤੋਂ ਨੌਂ ਡਿਗਰੀ ਸੈਲਸੀਅਸ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਅੱਠ ਤੋਂ ਨੌਂ ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਫਰੀਦਕੋਟ, ਗੁਰਦਾਸਪੁਰ, ਬਰਨਾਲਾ ਦਾ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ, ਮੋਗਾ 8.6 ਡਿਗਰੀ ਸੈਲਸੀਅਸ, ਲੁਧਿਆਣਾ 8.9 ਡਿਗਰੀ ਸੈਲਸੀਅਸ, ਬਠਿੰਡਾ 9.2 ਡਿਗਰੀ ਸੈਲਸੀਅਸ, ਪਟਿਆਲਾ 9.4 ਡਿਗਰੀ ਸੈਲਸੀਅਸ, ਫਤਿਹਗੜ੍ਹ ਸਾਹਿਬ ਅਤੇ ਫਿਰੋਜ਼ਪੁਰ 9.6 ਡਿਗਰੀ ਸੈਲਸੀਅਸ, ਚੰਡੀਗੜ੍ਹ ਪਠਾਨਕੋਟ 13 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

 

ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

ਦੂਜੇ ਪਾਸੇ ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ਦੀ ਮੰਨੀਏ ਤਾਂ ਦਿਨ ਵੇਲੇ ਪੰਜਾਬ ਵਿੱਚ 10 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ। ਪਰ 11 ਦਸੰਬਰ ਨੂੰ ਰਾਜਸਥਾਨ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਮੌਸਮ 'ਚ ਬਦਲਾਅ ਹੋਵੇਗਾ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ