ਪੰਜਾਬ ਨੂੰ ਈਕੋ-ਟੂਰਿਜ਼ਮ, ਐਡਵੈਂਚਰ ਅਤੇ ਵਾਟਰ ਸਪੋਰਟਸ ਲਈ ਕੀਤਾ ਜਾਵੇਗਾ ਵਿਕਸਤ

ਅਨਮੋਲ ਗਗਨ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਵਿਰਾਸਤੀ ਮੇਲੇ ਅਤੇ ਤਿਉਹਾਰ ਮਨਾਏ ਜਾ ਰਹੇ ਹਨ ਅਤੇ ਇਸ ਲਈ 15 ਕਰੋੜ ਰੁਪਏ ਦਾ ਵੱਖਰਾ ਬਜਟ ਰੱਖਿਆ ਗਿਆ ਹੈ। 

Share:

ਸੈਰ ਸਪਾਟਾ, ਸੱਭਿਆਚਾਰਕ ਮਾਮਲਿਆਂ ਦੀ ਮੰਤਰੀ ਅਨਮੋਲ ਗਗਨ ਮਾਨ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ ਵਿੱਚ ਈਕੋ-ਟੂਰਿਜ਼ਮ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ ਟੂਰਿਜ਼ਮ ਨੂੰ ਪੂਰੀ ਤਰ੍ਹਾਂ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਸਰਕਾਰ ਦੀਆਂ ਮੁੱਖ ਤਰਜੀਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਭਵਿੱਖ ਵਿੱਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਦੀਆਂ ਸਮੁੱਚੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਤਾਂ ਜੋ ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀਆਂ, ਵਿਦੇਸ਼ੀ ਸੈਲਾਨੀਆਂ, ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਅਤੇ ਸੈਰ-ਸਪਾਟਾ ਸਥਾਨਾਂ ਅਤੇ ਵਿਰਾਸਤੀ ਪਹਿਲੂਆਂ ਦੀ ਭਰਪੂਰਤਾ ਦਾ ਆਨੰਦ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਪੰਜਾਬ ਦੇ ਵਿਰਾਸਤੀ ਮੇਲੇ ਅਤੇ ਤਿਉਹਾਰ ਮਨਾਏ ਜਾ ਰਹੇ ਹਨ ਅਤੇ ਇਸ ਲਈ 15 ਕਰੋੜ ਰੁਪਏ ਦਾ ਵੱਖਰਾ ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਰਵਾਇਆ ਗਿਆ ਸੈਰ ਸਪਾਟਾ ਸੰਮੇਲਨ ਬਹੁਤ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸੈਰ ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਭਾਰਤ ਦੇ ਹੋਰਨਾਂ ਸੂਬਿਆਂ ਨਾਲੋਂ ਮੋਹਰੀ ਸਥਾਨ ’ਤੇ ਲਿਆਉਣਾ ਹੈ।

ਇਹ ਵੀ ਪੜ੍ਹੋ