Punjab: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅੱਜ ਤੋਂ ਸ਼ੁਰੂ, ਅੰਮ੍ਰਿਤਸਰ 'ਚ ਰਾਜ ਪੱਧਰੀ ਪ੍ਰੋਗਰਾਮ

ਇਸ ਯਾਤਰਾ ਨੂੰ ਸ਼ੁਰੂ ਕਰਨ ਲਈ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖਮੰਤਰੀ ਭਗਵੰਤ ਮਾਨ ਖੁਦ ਆਉਣ ਵਾਲੇ ਸਨ ਪਰ ਧੂਰੀ ਵਿੱਚ ਹੋਣ ਵਾਲੀ ਜਨਤਕ ਮੀਟਿੰਗ ਕਾਰਨ ਹੁਣ ਕੈਬਨਿਟ ਮੰਤਰੀ ਕੁਲਦੀਪ ਧਾਰੀਵਾਲ ਅਤੇ ਹਰਭਜਨ ਸਿੰਘ ਈਟੀਓ ਯਾਤਰੀਆਂ ਨੂੰ ਵਿਦਾ ਕਰਕੇ ਇਸ ਯਾਤਰਾ ਦੀ ਸ਼ੁਰੂਆਤ ਕਰ ਰਹੇ ਹਨ।

Share:

ਹਾਈਲਾਈਟਸ

  • ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ
  • ਯਾਤਰਾ 'ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ 'ਚ ਠਹਿਰਾਇਆ ਜਾਵੇਗਾ

ਪੰਜਾਬ ਵਿੱਚ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਮੌਕੇ ਅੱਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਇਹ ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ ਅਤੇ ਸਾਰੇ ਯਾਤਰੀਆਂ ਨੂੰ ਟਰੇਨ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ), ਅੰਮ੍ਰਿਤਸਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਜਾਣਾ ਹੈ।

 

ਪੰਜਾਬ ਸਰਕਾਰ ਨੇ ਕੀਤੇ ਆਵਾਜਾਈ ਦੇ ਸਾਰੇ ਪ੍ਰਬੰਧ

ਪੰਜਾਬ ਸਰਕਾਰ ਇਸ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਰਵਾਨਾ ਹੋਣ ਤੋਂ ਲੈ ਕੇ ਵਾਪਸੀ ਤੱਕ ਸਾਰੇ ਪ੍ਰਬੰਧ ਕਰ ਰਹੀ ਹੈ। ਰੇਲਾਂ ਲਈ ਆਈਆਰਸੀਟੀਸੀ ਤੋਂ ਸਹਾਇਤਾ ਲਈ ਜਾ ਰਹੀ ਹੈ ਅਤੇ ਪੰਜਾਬ ਰੋਡਵੇਜ਼ ਵੱਲੋਂ ਬੱਸਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯਾਤਰਾ 'ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ 'ਚ ਠਹਿਰਾਇਆ ਜਾਵੇਗਾ। ਭੋਜਨ ਅਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ 'ਤੇ ਪਹੁੰਚਦੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿਚ ਵਿਸਥਾਰਪੂਰਵਕ ਜਾਣਕਾਰੀ ਦੇਣਗੇ।

 

ਇੰਨ੍ਹਾ ਤੀਰਥ ਸਥਾਨਾਂ ਦੀ ਕਰਵਾਈ ਜਾਵੇਗੀ ਯਾਤਰਾ

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ਼੍ਰੀ ਹਜ਼ੂਰ ਸਾਹਿਬ, ਸ਼੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੱਸਾਂ ਰਾਹੀਂ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ, ਸ਼੍ਰੀ ਆਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੇ ਦਰਸ਼ਨ ਕਰਨ ਦੀ ਯੋਜਨਾ ਬਣਾਈ ਗਈ ਹੈ।

ਇਹ ਵੀ ਪੜ੍ਹੋ