ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬਿਆਂ ਨੂੰ ਮਾਂ ਬੋਲੀ ਨਾਲ ਜੋੜੇਗਾ Punjabi Language Olympiad

ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਪ੍ਰਫੁੱਲਤ ਕਰਨ ਦੇ ਮਕਸੂਦ ਦੇ ਨਾਲ ਰਾਜ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ (Punjabi Language Olympiad) ਕਰਾਨ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੱਖਣੀ ਏਸ਼ੀਆਈ ਖੇਤਰ ਵਿੱਚ ਪੰਜਾਬ ਦਾ ਸੱਭਿਆਚਾਰਕ, ਇਤਿਹਾਸਕ ਅਤੇ ਸਿਆਸੀ ਪ੍ਰਭਾਵ ਹੈ। ਪੰਜਾਬ ਦੇ ਰਹਿਨ ਸਹਿਨ, ਖਾਨ-ਪੀਨ, ਭੰਗੜਾ […]

Share:

ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਪ੍ਰਫੁੱਲਤ ਕਰਨ ਦੇ ਮਕਸੂਦ ਦੇ ਨਾਲ ਰਾਜ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ (Punjabi Language Olympiad) ਕਰਾਨ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੱਖਣੀ ਏਸ਼ੀਆਈ ਖੇਤਰ ਵਿੱਚ ਪੰਜਾਬ ਦਾ ਸੱਭਿਆਚਾਰਕ, ਇਤਿਹਾਸਕ ਅਤੇ ਸਿਆਸੀ ਪ੍ਰਭਾਵ ਹੈ। ਪੰਜਾਬ ਦੇ ਰਹਿਨ ਸਹਿਨ, ਖਾਨ-ਪੀਨ, ਭੰਗੜਾ ਅਤੇ ਸੰਗੀਤ ਦੁਨੀਆਂ ਭਰ ਵਿੱਚ ਮਰਾਹਿਆ ਜਾਂਦਾ ਹੈ।


ਭਾਸ਼ਾ ਮੰਤਰੀ ਨੇ ਕਿ ਪੰਜਾਬੀ ਲੋਕ ਵਿਕਾਸ ਦੇ ਬਿਹਤਰ ਮੌਕਿਆਂ ਦੇ ਕਾਰਣ ਵੱਖਰੇ-ਵੱਖਰੇ ਮੁਲਕਾਂ ਵਿੱਚ ਗਏ ਹੇਏ ਹਨ ਅਤੇ ਉਨ੍ਹਾਂ ਦੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਅਵਗਤ ਨਹੀਂ ਹਨ। ਇਸ ਲਈ ਸਰਕਾਰ ਨੇ ਅੰਤਰ-ਰਾਸ਼ਟਰੀ ਪੰਜਾਬੀ ਭਾਸ਼ਾ ਓਲੰਪਿਆਡ ਕਰਨ ਦਾ ਫ਼ੈਸਲਾ ਲਿਆ ਹੈ ਤਾਕਿ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਹ ਓਲੰਪੀਆਡ 9 ਅਤੇ 10 ਦਸੰਬਰ ਨੂੰ ਆਨਲਾਈਨ ਹੋਵੇਗਾ, ਜਿਸ ਵਿੱਚ 40 ਮਿੰਟ ਵਿੱਚ 50 ਸਵਾਲ ਪੁੱਛੇ ਜਾਣਗੇ ।

ਇਸ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਦੇ ਹੋਏ 17 ਸਾਲ ਦੀ ਉਮਰ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਭਾਰਤ, ਅਮਰੀਕਾ, ਆਸਟਰੇਲੀਆ, ਯੂਰਪ ਅਤੇ ਹੋਰ ਦੇਸ਼ਾਂ ਵਿੱਚ ਵਸਦੇ ਭਾਰਤੀ ਵਿਦਿਆਰਥੀ ਵੀ ਭਾਗ ਲੈ ਸਕਦੇ ਹਨ। ਉਨ੍ਹਾਂ ਨੇ ਕਿ ਛੇ ਟਾਈਮ ਜੋਨਾਂ ਵਿੱਚ 2 ਘੰਟਾਂ ਲਈ ਇਹ ਓਮਪਿਆਡ ਚਲੇਗਾ। ਇਸ ਵਿੱਚ ਭਾਗ ਲੈਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾਇਆ ਜਾ ਸਕਦਾ ਹੈ।