ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀਆਂ ਮੁਸ਼ਕਲਾਂ ਵਧੀਆਂ, ਭਰਾ ਨੇ ਪਤਨੀ ਦਾ ਅੰਤਿਮ ਸਸਕਾਰ ਰੋਕਿਆ, FIR ਦਰਜ ਕਰਨ ਦੀ ਮੰਗ 

ਲੰਬੇ ਸਮੇਂ ਤੋਂ ਦੋਵੇਂ ਭਰਾਵਾਂ ਵਿਚਕਾਰ ਜ਼ਮੀਨੀ ਵਿਵਾਦ ਚੱਲਦਾ ਆ ਰਿਹਾ ਹੈ। ਇਸੇ ਦੌਰਾਨ ਭੇਦਭਰੇ ਹਾਲਾਤਾਂ 'ਚ ਗਾਇਕ ਦੀ ਭਰਜਾਈ ਦੀ ਮੌਤ ਹੋ ਜਾਂਦੀ ਹੈ ਤਾਂ ਇਲਜ਼ਾਮ ਗਾਇਕ ਉਪਰ ਲੱਗਦੇ ਹਨ। 

Share:

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੇ ਭਰਾ ਦਵਿੰਦਰ ਭੋਲਾ ਦੀ  ਪਤਨੀ ਅਮਰਜੀਤ ਕੌਰ ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ। ਦਵਿੰਦਰ ਭੋਲਾ ਨੇ ਆਪਣੇ ਘਰ ਪਹੁੰਚ ਕੇ ਐਲਾਨ ਕਰ ਦਿੱਤਾ ਕਿ ਜਦੋਂ ਤੱਕ ਸਤਵਿੰਦਰ ਬੁੱਗਾ ਖਿਲਾਫ ਪਰਚਾ ਦਰਜ ਨਹੀਂ ਹੁੰਦਾ, ਉਦੋਂ ਤੱਕ ਉਹ ਆਪਣੀ ਪਤਨੀ ਦਾ ਅੰਤਿਮ ਸਸਕਾਰ ਨਹੀਂ ਕਰੇਗਾ। ਜ਼ਿਕਰਯੋਗ ਹੈ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਮਗਰੋਂ ਸ਼ਨੀਵਾਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਅਮਰਜੀਤ ਕੌਰ ਦੀ ਲਾਸ਼ ਦਾ ਪੋਸਟਮਾਰਟਮ ਕੀਤੇ ਜਾਣ ਲਈ ਇਕ ਟੀਮ ਦਾ ਗਠਨ ਕੀਤਾ ਗਿਆ ਸੀ ਤੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਸੀ। 

23 ਦਸੰਬਰ ਨੂੰ ਹੋਈ ਸੀ ਮੌਤ 

ਦੱਸ ਦਈਏ ਸਤਵਿੰਦਰ ਬੁੱਗਾ ਅਤੇ ਉਸਦੇ ਭਰਾ ਦਵਿੰਦਰ ਭੋਲਾ ਦਾ ਜਮੀਨ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਆਪਸੀ ਝਗੜਾ ਚੱਲ ਰਿਹਾ ਹੈ। ਜੋਕਿ ਕਾਫੀ ਸੋਸ਼ਲ ਮੀਡੀਆ ਉਪਰ ਵੀ ਕਾਫੀ ਚਰਚਿਤ ਰਿਹਾ। 23 ਦਸੰਬਰ 2023 ਨੂੰ  ਇਹਨਾਂ ਦੋਨਾਂ ਭਰਾਵਾਂ ਦੇ ਝਗੜੇ ਦੌਰਾਨ ਦਵਿੰਦਰ ਭੋਲਾ ਦੀ ਪਤਨੀ ਅਮਰਜੀਤ ਕੌਰ ਦੀ ਮੌਤ ਹੋ ਗਈ ਸੀ।  ਜਿਸ ਕਾਰਨ ਦਵਿੰਦਰ ਭੋਲਾ ਨੇ ਆਪਣੀ ਪਤਨੀ ਦੀ ਮੌਤ ਦਾ ਜਿੰਮੇਵਾਰ ਕਥਿਤ ਤੌਰ ਤੇ ਸਤਵਿੰਦਰ ਬੁੱਗਾ ਨੂੰ ਦੱਸਿਆ ਅਤੇ ਇਸਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਪੁਲਿਸ ਦੀ ਕਾਰਵਾਈ ਤੋਂ ਨਾਖੁਸ਼ ਭੋਲਾ ਨੇ ਆਪਣੀ ਪਤਨੀ ਦਾ ਸਸਕਾਰ ਤੱਕ ਨਹੀਂ ਕੀਤਾ ਅਤੇ ਹਾਈਕੋਰਟ ਪਹੁੰਚ ਕੀਤੀ। ਹਾਈਕੋਰਟ ਨੇ ਅਮਰਜੀਤ ਕੌਰ ਦੀ ਲਾਸ਼ ਦਾ ਪੋਸਟਮਾਰਟਮ ਕਰਨ ਲਈ ਇੱਕ ਟੀਮ ਦਾ ਗਠਨ ਕਰਨ ਦੇ ਹੁਕਮ ਜਾਰੀ ਕੀਤੇ ਸਨ। 

ਇਹ ਵੀ ਪੜ੍ਹੋ