CANADA: ਪੰਜਾਬੀ ਹੀ ਬਣੇ ਪੰਜਾਬੀਆਂ ਦੇ ਦੁਸ਼ਮਣ, 18 ਸਾਲ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਨਾਲ ਸਬੰਧਤ ਵੀਡੀਓ ਫੁਟੇਜ ਦੀ ਭਾਲ ਕਰ ਰਹੀ ਹੈ।

Share:

ਹਾਈਲਾਈਟਸ

  • 16 ਸਾਲਾ ਪ੍ਰੀਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ

Brampton News: ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਪੰਜਾਬੀ ਹੀ ਪੰਜਾਬੀਆਂ ਦੇ ਦੁਸ਼ਮਣ ਬਣਦੇ ਜਾ ਰਹੇ ਹਨ। ਅਜਿਹੀ ਹੀ ਇੱਕ ਘਟਨਾ ਕੈਨੇਡਾ ਦੇ Ontario ਸੂਬੇ ਦੇ ਬਰੈਂਪਟਨ ਸ਼ਹਿਰ ਵਿੱਚ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਨਾਲ ਸਬੰਧਤ ਵੀਡੀਓ ਫੁਟੇਜ ਦੀ ਭਾਲ ਕਰ ਰਹੀ ਹੈ। ਮ੍ਰਿਤਕ ਨਿਸ਼ਾਨ ਥਿੰਦ (18) ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। 

9 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ Search Warrant

ਪੀਲ ਰੀਜਨ ਪੁਲਿਸ ਨੇ ਦੱਸਿਆ ਕਿ ਥਿੰਦ ਨੂੰ ਕਿਸੇ ਅਣਜਾਣ ਸਥਾਨ 'ਤੇ ਗੋਲੀ ਮਾਰੀ ਗਈ ਸੀ ਅਤੇ ਬਾਅਦ ਵਿੱਚ ਉਸਨੂੰ ਹਸਪਤਾਲ ਵਿੱਚ ਛੱਡ ਦਿੱਤਾ ਗਿਆ। ਥਿੰਦ ਦੀ ਮੌਤ ਤੋਂ ਬਾਅਦ ਪੀਲ ਰੀਜਨਲ ਪੁਲਿਸ ਹੋਮੀਸਾਈਡ ਬਿਊਰੋ ਦੇ ਜਾਸੂਸਾਂ ਨੇ 9 ਜਨਵਰੀ ਨੂੰ ਬਰੈਂਪਟਨ ਵਿੱਚ ਇੱਕ ਰਿਹਾਇਸ਼ ਦੀ ਸਰਚ ਕੀਤੀ ਸੀ। ਇਸ ਤੋਂ ਬਾਅਦ 16 ਸਾਲਾ ਪ੍ਰੀਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।  ਉਸਨੂੰ ਬਰੈਂਪਟਨ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ ਦੇ ਸਾਹਮਣੇ ਪੇਸ਼ ਕਰਕੇ ਹਿਰਾਸਤ ਵਿੱਚ ਲਿਆ ਗਿਆ ਹੈ। ਕੈਨੇਡੀਅਨ ਜਾਸੂਸਾਂ ਨੇ ਕਿਹਾ ਹੈ ਕਿ ਘਟਨਾ ਦੀ ਵੀਡੀਓ ਫੁਟੇਜ ਦੀ ਜਾਣਕਾਰੀ ਰੱਖਣ ਵਾਲੇ ਹੋਮੀਸਾਈਡ ਨਾਲ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ