ਮੁਕਤਸਰ ਜ਼ਿਲ੍ਹੇ ਦੇ 24 ਸਾਲਾ ਹਰਮਨਜੋਤ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ, 14 ਮਹੀਨੇ ਪਹਿਲਾਂ ਗਿਆ ਸੀ

ਲੱਖਾਂ ਭਾਰਤੀ ਵਿਦਿਆਰਥੀ ਪਿਛਲੇ ਸਾਲਾਂ ਦੌਰਾਨ ਬਿਹਤਰ ਭਵਿੱਖ ਦੀ ਉਮੀਦ ਨਾਲ ਕੈਨੇਡਾ ਆਏ ਹਨ। ਗਰੇਟਰ ਟੋਰਾਂਟੋ ਏਰੀਆ (ਜੀਟੀਏ) ਨੂੰ ਕੌਮਾਂਤਰੀ ਵਿਦਿਆਰਥੀਆਂ ਖ਼ਾਸ ਤੌਰ ਉੱਤੇ ਭਾਰਤੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ। ਖ਼ਾਸ ਤੌਰ ਉੱਤੇ ਬ੍ਰੈਂਪਟਨ ਨੂੰ ਤਾਂ ਮਿੰਨੀ ਪੰਜਾਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਹੁਣ ਲਗਾਤਾਰ ਪੰਜਾਬੀ ਵਿਦਿਆਰਥੀਆਂ ਮੌਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ।

Share:

Canada Updates : ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਵਸਨੀਕ 24 ਸਾਲਾ ਹਰਮਨਜੋਤ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਮਨਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ 14 ਮਹੀਨੇ ਪਹਿਲਾਂ ਆਪਣੇ ਪਰਿਵਾਰ ਦੀ ਵਿੱਤੀ ਹਾਲਤ ਸੁਧਾਰਨ ਲਈ ਕਰਜ਼ਾ ਲੈ ਕੇ ਕੈਨੇਡਾ ਗਿਆ ਸੀ।

ਐਡਮੰਟਨ ਸ਼ਹਿਰ ਵਿੱਚ ਰਹਿੰਦਾ ਸੀ

ਹਰਮਨਜੋਤ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਰਹਿ ਰਿਹਾ ਸੀ। 21 ਫਰਵਰੀ ਦੀ ਦੁਪਹਿਰ ਨੂੰ ਅਚਾਨਕ ਉਸਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੌਰਾਨ ਉਸਦੀ ਮੌਤ ਹੋ ਗਈ। ਹਰਮਨਜੋਤ ਦੇ ਪਿਤਾ ਗੁਰਸੇਵਕ ਸਿੰਘ ਦਾ ਕਈ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਹੁਣ ਘਰ ਵਿੱਚ ਸਿਰਫ਼ ਉਸਦੀ ਮਾਂ ਅਤੇ ਦਾਦੀ ਹੀ ਰਹਿ ਗਏ ਹਨ।

ਪਰਿਵਾਰ ਕੋਲ ਸਿਰਫ਼ ਚਾਰ ਏਕੜ ਜ਼ਮੀਨ 

ਪਰਿਵਾਰ ਕੋਲ ਸਿਰਫ਼ ਚਾਰ ਏਕੜ ਜ਼ਮੀਨ ਹੈ। ਬਿਹਤਰ ਭਵਿੱਖ ਦੀ ਉਮੀਦ ਵਿੱਚ, ਪਰਿਵਾਰ ਨੇ ਕਰਜ਼ਾ ਲਿਆ ਅਤੇ ਹਰਮਨਜੋਤ ਨੂੰ ਕੈਨੇਡਾ ਭੇਜ ਦਿੱਤਾ। ਉਸਦੀ ਮੌਤ ਤੋਂ ਬਾਅਦ, ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਬਚਿਆ।

ਸਭ ਤੋਂ ਵਧ ਪੰਜਾਬੀ ਵਿਦਿਆਰਥੀ

ਕੈਨੇਡਾ ਦੇ ਇਮੀਗ੍ਰੇਸ਼ਨ, ਰਫ਼ਿਊਜੀ ਅਤੇ ਸਿਟੀਜ਼ਨਸ਼ਿਪ (ਆਈ ਆਰ ਸੀ ਸੀ) ਵਿਭਾਗ ਦੇ 2023 ਦੇ ਅੰਕੜਿਆਂ ਮੁਤਾਬਕ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਸ ਸਾਲ 29 ਪ੍ਰਤੀਸ਼ਤ ਦਾ ਇਜ਼ਾਫਾ ਦੇਖਿਆ ਗਿਆ ਅਤੇ ਇਸ ਵਿੱਚ ਸਭ ਤੋਂ ਜ਼ਿਆਦਾ ਸਟੱਡੀ ਪਰਮਿਟ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ, ਇਸ ਤੋਂ ਬਾਅਦ ਦੂਜਾ ਨੰਬਰ ਚੀਨ ਦਾ ਹੈ ਅਤੇ ਤੀਜੇ ਨੰਬਰ ਉੱਤੇ ਫਿਲੀਪੀਨਜ਼ ਦੇ ਵਿਦਿਆਰਥੀ ਆਉਂਦੇ ਹਨ। ਭਾਰਤੀ ਵਿਦਿਆਰਥੀਆਂ ਵਿੱਚ ਸਭ ਤੋਂ ਵਧ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਪੰਜਾਬ ਅਤੇ ਗੁਜਰਾਤ ਤੋਂ ਹੈ। ਇਸ ਤੋਂ ਇਲਾਵਾ ਰਾਜਸਥਾਨ, ਉੱਤਰ ਪ੍ਰਦੇਸ਼, ਤੇਲੰਗਾਨਾ, ਆਂਧਰਾ ਪ੍ਰਦੇਸ਼ ਹਰਿਆਣਾ ਦੇ ਵਿਦਿਆਰਥੀ ਇਸ ਸਮੇਂ ਕੈਨੇਡਾ ਵਿੱਚ ਪੜਾਈ ਕਰ ਰਹੇ ਹਨ। ਭਾਰਤੀਆਂ ਵਿਚੋਂ ਸਭ ਤੋਂ ਜਿਆਦਾ ਗਿਣਤੀ ਪੰਜਾਬ ਦੇ ਵਿਦਿਆਰਥੀਆਂ ਦੀ ਹੈ।


 

ਇਹ ਵੀ ਪੜ੍ਹੋ