ਨਿੱਝਰ ਕਤਲ ਕਾਂਡ: ਕੈਨੇਡਾ ਪੁਲਿਸ ਦੇ ਹੱਥ ਲਗੇ ਅਹਿਮ ਸਬੂਤ, ਕੇਸ ਜਲਦ ਹੋ ਸਕਦਾ ਹੈ ਹੱਲ!

ਕੈਨੇਡੀਅਨ ਪੁਲਿਸ ਦਾ ਕਹਿਣਾ ਹੈ ਕਿ ਉਹ 2 ਵਿਅਕਤੀਆਂ ਦੀ ਨਿਗਰਾਨੀ ਕਰ ਰਹੇ ਹਨ, ਜਿਨ੍ਹਾਂ ਬਾਰੇ ਅਧਿਕਾਰੀਆਂ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਵਿਅਕਤੀ ਦੀ ਗੋਲੀਬਾਰੀ ਵਿੱਚ ਮੌਤ ਹੋਣ ਦਾ ਸ਼ੱਕ ਹੈ। 

Share:

Nijjar murder case: ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ ਜਲਦ ਹੀ ਸੁਲਝ ਸਕਦਾ ਹੈ। ਕੈਨੇਡੀਅਨ ਪੁਲਿਸ ਦੋ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਸਕਦੀ ਹੈ। ਜਾਂਚ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਦੋਵੇਂ ਦੋਸ਼ੀ ਨਿੱਝਰ ਕਤਲ ਕਾਂਡ ਦੇ ਦੋਸ਼ੀ ਹਨ। ਦਸਿਆ ਜਾ ਰਿਹਾ ਹੈ ਇਸ ਮਾਮਲੇ ਵਿੱਚ ਕੈਨੇਡਾ ਦੀ ਸਰਕਾਰ ਨੂੰ ਕਈ ਸਬੂਤ ਮਿਲੇ ਹਨ। 2020 ਵਿੱਚ ਭਾਰਤ ਨੇ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤੀ ਅਧਿਕਾਰੀਆਂ ਨੇ ਕਿਹਾ ਹੈ ਕਿ ਕੈਨੇਡਾ ਨੇ ਅਜੇ ਤੱਕ ਆਪਣੇ ਦੋਸ਼ਾਂ ਦੇ ਸਮਰਥਨ ਲਈ ਕੋਈ ਸਬੂਤ ਜਾਂ ਜਾਣਕਾਰੀ ਨਹੀਂ ਦਿੱਤੀ ਹੈ। ਪਰ ਹੁਣ ਇਨ੍ਹਾਂ ਸਬੂਤਾਂ ਦੇ ਆਧਾਰ 'ਤੇ ਕਤਲ ਦਾ ਮਾਮਲਾ ਹੁਣ ਸੁਲਝਣ ਦੀ ਉਮੀਦ ਹੈ। ਕੈਨੇਡੀਅਨ ਪੁਲਿਸ ਦਾ ਕਹਿਣਾ ਹੈ ਕਿ ਉਹ 2 ਵਿਅਕਤੀਆਂ ਦੀ ਨਿਗਰਾਨੀ ਕਰ ਰਹੇ ਹਨ, ਜਿਨ੍ਹਾਂ ਬਾਰੇ ਅਧਿਕਾਰੀਆਂ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਵਿਅਕਤੀ ਦੀ ਗੋਲੀਬਾਰੀ ਵਿੱਚ ਮੌਤ ਹੋਣ ਦਾ ਸ਼ੱਕ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਚਲਿਆ ਹੈ ਕਿ ਅਗਲੇ ਕੁਝ ਹਫਤਿਆਂ 'ਚ ਪੁਲਿਸ ਇਨ੍ਹਾਂ ਕਾਤਲਾਂ ਨੂੰ ਫੜ ਲਵੇਗੀ। ਇਕ ਰਿਪੋਰਟ ਦੇ ਮੁਤਾਬਿਕ ਤਿੰਨ ਸੂਤਰਾਂ ਨੇ ਮੀਡੀਆ ਪ੍ਰਕਾਸ਼ਨ ਨੂੰ ਦੱਸਿਆ ਹੈ ਕਿ ਸਰੀ ਵਿੱਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਸ਼ੱਕੀ ਕਾਤਲ ਨੇ ਕੈਨੇਡਾ ਦੀ ਯਾਤਰਾ ਨਹੀਂ ਕੀਤੀ ਹੈ ਅਤੇ ਮਹੀਨਿਆਂ ਤੋਂ ਪੁਲਿਸ ਦੀ ਨਿਗਰਾਨੀ ਹੇਠ ਹੈ। 

ਆਉਣ ਵਾਲੇ ਹਫ਼ਤਿਆਂ ਵਿੱਚ ਹੋ ਸਕਦੀ ਹੈ ਗ੍ਰਿਫਤਾਰੀ

ਰਿਪੋਰਟਾਂ ਅਨੁਸਾਰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਤੋਂ ਆਉਣ ਵਾਲੇ ਹਫ਼ਤਿਆਂ ਵਿੱਚ ਗ੍ਰਿਫਤਾਰੀਆਂ ਕਰਨ ਦੀ ਉਮੀਦ ਹੈ। ਵਰਣਨਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਸਾਲ ਦੇ ਸ਼ੁਰੂ ਵਿਚ ਕੈਨੇਡਾ ਦੀ ਧਰਤੀ 'ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਤਣਾਅਪੂਰਨ ਹੋ ਗਏ ਹਨ। ਨਿੱਝਰ ਦੀ 18 ਜੂਨ ਨੂੰ ਕੈਨੇਡਾ ਦੇ ਸਰੀ ਵਿੱਚ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ