Canada: ਪੰਜਾਬੀਆਂ ਤੋਂ ਲਗਾਤਾਰ ਵੱਧ ਰਹੇ ਜਬਰਨ ਵਸੂਲੀ ਦੇ ਮਾਮਲੇ, ਮੇਅਰ ਵੀ ਚਿੰਤਿਤ, ਪੱਤਰ ਲਿੱਖ ਕੇ ਕੀਤੀ ਇਹ ਅਪੀਲ

ਪੰਜਾਬੀਆਂ ਨੂੰ ਜਬਰੀ ਵਸੂਲੀ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਾਰਨ ਇਥੇ ਰਹਿਣ ਵਾਲੇ ਪੰਜਾਬੀ ਆਪਣੇ ਆਪ ਨੂੰ ਸੁਰਖਿਅਤ ਮਹਿਸੂਸ ਨਹੀਂ ਕਰ ਰਹੇ ਹਨ। ਉਹ ਅਤੇ ਉਹਨਾਂ ਦੇ ਪਰਿਵਾਰ ਡਰੇ ਹੋਏ ਹਨ। ਇਸ ਮਾਮਲੇ ਨੂੰ ਲੈ ਕੇ ਕੈਨੇਡਾ ਦੇ ਬਰੈਂਪਟਨ ਅਤੇ ਸਰੀ ਦੇ ਮੇਅਰਾਂ ਵੀ ਗੰਭੀਰ ਹਨ।

Share:

Extortion Cases in Canada: ਕੈਨੇਡਾ 'ਚ ਭਾਰਤੀ ਖਾਸ ਤੌਰ ਤੇ ਪੰਜਾਬੀ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਪਰ ਪਿਛਲੇ ਕੁਝ ਦਿਨਾਂ ਤੋਂ ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਤੇ ਹਮਲੇ ਵੱਧਦੇ ਜਾ ਰਹੇ ਹਨ। ਪੰਜਾਬੀਆਂ ਨੂੰ ਜਬਰੀ ਵਸੂਲੀ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਾਰਨ ਇਥੇ ਰਹਿਣ ਵਾਲੇ ਪੰਜਾਬੀ ਆਪਣੇ ਆਪ ਨੂੰ ਸੁਰਖਿਅਤ ਮਹਿਸੂਸ ਨਹੀਂ ਕਰ ਰਹੇ ਹਨ। ਉਹ ਅਤੇ ਉਹਨਾਂ ਦੇ ਪਰਿਵਾਰ ਡਰੇ ਹੋਏ ਹਨ। ਇਸ ਮਾਮਲੇ ਨੂੰ ਲੈ ਕੇ ਕੈਨੇਡਾ ਦੇ ਬਰੈਂਪਟਨ ਅਤੇ ਸਰੀ ਦੇ ਮੇਅਰਾਂ ਵੀ ਗੰਭੀਰ ਹਨ। ਉਹਨਾਂ ਨੇ ਵੀ ਧਮਕੀਆਂ 'ਤੇ ਚਿੰਤਾ ਪ੍ਰਗਟ ਕੀਤੀ ਹੈ। ਦੋਵਾਂ ਮੇਅਰਾਂ ਨੇ ਸਰਕਾਰ ਨੂੰ ਇਸ ਸਮੱਸਿਆ ਨੂੰ ਜੜ੍ਹੋਂ ਪੁੱਟਣ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਅਤੇ ਸਰੀ ਦੇ ਮੇਅਰ ਬਰੈਂਡਾ ਲਾਕ ਨੇ ਇਸ ਹਫਤੇ ਕੈਨੇਡਾ ਦੇ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੂੰ ਲਿਖੇ ਪੱਤਰ ਵਿੱਚ ਜਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਗੋਲੀਬਾਰੀ ਸਮੇਤ ਹਿੰਸਕ ਘਟਨਾਵਾਂ ਦੀ ਵੱਧ ਰਹੀ ਗਿਣਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।

ਸੋਸ਼ਲ ਮੀਡੀਆ ਰਾਹੀਂ ਸੰਪਰਕ ਕਰਕੇ ਮੰਗ ਰਹੇ ਪੈਸੇ

ਅਰ ਨੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਹਮਲੇ ਦੱਖਣੀ ਏਸ਼ੀਆਈ ਵਪਾਰਕ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਹਨ। ਉਨਾਂ ਨੇ ਕਿਹਾ ਕਿ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਅਤੇ ਪੀਲ ਰੀਜਨਲ ਪੁਲਿਸ ਸਮੇਤ ਸਥਾਨਕ ਪੁਲਿਸ ਵਿਭਾਗਾਂ ਨੇ ਵੀ ਸਥਿਤੀ ਦੀ ਗੰਭੀਰਤਾ ਨੂੰ ਸਵੀਕਾਰ ਕੀਤਾ ਹੈ। ਪੀਲ ਪੁਲਿਸ ਨੇ ਹਾਲ ਹੀ ਵਿੱਚ ਐਕਸਟੌਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ ਦੀ ਸ਼ੁਰੂਆਤ ਕੀਤੀ, ਜੋ ਹੁਣ 16 ਵਾਰਦਾਤਾਂ ਦੀਆਂ ਥਾਵਾਂ ਦੇ ਆਲੇ-ਦੁਆਲੇ ਦੇ ਹਾਲਾਤਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਕਿਹਾ ਕਿ ਸ਼ੱਕੀ ਅਕਸਰ ਪੀੜਤਾਂ ਦੇ ਨਾਵਾਂ ਦੇ ਨਾਲ-ਨਾਲ ਉਨ੍ਹਾਂ ਦੇ ਫ਼ੋਨ ਨੰਬਰ, ਪਤੇ ਅਤੇ ਕਾਰੋਬਾਰੀ ਜਾਣਕਾਰੀ ਜਾਣਦੇ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨਾਲ ਸੰਪਰਕ ਕਰਦੇ ਹਨ ਅਤੇ ਹਿੰਸਾ ਦੀ ਧਮਕੀ ਦੇ ਕੇ ਪੈਸੇ ਦੀ ਮੰਗ ਕਰਦੇ ਹਨ।

ਇਹ ਵੀ ਪੜ੍ਹੋ