ਹੁਣ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਦਾ ਵੱਡਾ ਝਟਕਾ, ਪੜ੍ਹੋ ਕੀ ਹੈ ਮਾਮਲਾ

ਹੁਣ ਕੈਨੇਡਾ ਸਰਕਾਰ ਨੇ ਇਕ ਹੋਰ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਜਿਸ ਕਾਰਣ ਲੱਖਾਂ ਭਾਰਤੀ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਡੂਬਦਾ ਨਜ਼ਰ ਆ ਰਿਹਾ ਹੈ। ਅਸਲ ਵਿੱਚ ਕੈਨੇਡਾ ਸਰਕਾਰ ਨੇ ਹੁਣ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ।

Share:

ਕੈਨੇਡਾ ਸਰਕਾਰ ਵਲੋਂ ਲਗਾਤਾਰ ਨਿਯਮਾਂ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਜਿਸਦਾ ਅਸਰ ਵਿਦਿਆਰਥੀਆਂ ਤੇ ਪੈ ਰਿਹਾ ਹੈ। ਪਿਛਲੇ ਦਿਨੀਂ ਕੈਨੇਡਾ ਸਰਕਾਰ ਵਲੋਂ ਫੀਸ ਦੁਗਣੀ ਕਰਨ ਦਾ ਫੈਸਲਾ ਲਿਆ ਗਿਆ। ਪਰ ਹੁਣ ਕੈਨੇਡਾ ਸਰਕਾਰ ਨੇ ਇਕ ਹੋਰ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਜਿਸ ਕਾਰਣ ਲੱਖਾਂ ਭਾਰਤੀ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਡੂਬਦਾ ਨਜ਼ਰ ਆ ਰਿਹਾ ਹੈ। ਅਸਲ ਵਿੱਚ ਕੈਨੇਡਾ ਸਰਕਾਰ ਨੇ ਹੁਣ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਵੱਲੋਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਪ੍ਰਾਪਤ ਕਰਨ ਲਈ ਨਿਯਮਾਂ ਨੂੰ ਸਖ਼ਤ ਕਰਨ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ 'ਤੇ ਪਵੇਗਾ।

14 ਲੱਖ ਵਿਦਿਆਰਥੀ ਕੈਨੇਡਾ 'ਚ ਕਰ ਰਹੇ ਕੰਮ

ਮੌਜੂਦਾ ਸਮੇਂ 'ਚ ਕਰੀਬ 14 ਲੱਖ ਵਿਦਿਆਰਥੀ ਪੋਸਟ ਗ੍ਰੈਜੂਏਟ ਵਰਕ ਪਰਮਿਟ 'ਤੇ ਕੈਨੇਡਾ 'ਚ ਕੰਮ ਕਰ ਰਹੇ ਹਨ ਅਤੇ ਜੇਕਰ ਸਰਕਾਰ ਸਖਤ ਕਦਮ ਚੁੱਕਦੀ ਹੈ ਤਾਂ ਅਗਲੇ ਸਾਲ ਉਨ੍ਹਾਂ ਨੂੰ ਵਾਪਸ ਆਪਣੇ ਮੁਲਕ ਜਾਣਾ ਪੈ ਸਕਦਾ ਹੈ। ਵਰਕ ਪਰਮਿਟ 'ਤੇ ਕੰਮ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ 5 ਲੱਖ ਤੋਂ ਵੀ ਵੱਧ ਹੈ। ਇਸ ਦੌਰਾਨ 5 ਸਾਲ ਦਾ ਸਟੱਡੀ ਵੀਜ਼ਾ ਅਤੇ 2 ਸਾਲ ਦਾ ਸਟੱਡੀ ਵੀਜ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ਹੁਣ ਇਕ ਸਾਲ ਦਾ ਸਟੱਡੀ ਵੀਜ਼ਾ ਦਿੱਤਾ ਜਾਵੇਗਾ। ਵਿਦਿਆਰਥੀਆਂ ਲਈ 2 ਸਾਲ ਦਾ ਵਰਕ ਪਰਮਿਟ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।

1 ਜਨਵਰੀ ਤੋਂ ਨਹੀਂ ਮਿਲੇਗਾ ਨਵਾਂ ਵਰਕ ਪਰਮਿਟ

ਦੱਸਿਆ ਜਾ ਰਿਹਾ ਹੈ ਕਿ ਜਿਸ ਦੀ ਪਰਮਿਟ 1 ਜਨਵਰੀ 2024 ਵਿੱਚ ਪੂਰਾ ਹੋ ਜਾਵੇਗਾ, ਉਨ੍ਹਾਂ ਨੂੰ ਨਵਾਂ ਵਰਕ ਪਰਮਿਟ ਨਹੀਂ ਮਿਲੇਗਾ। ਹਾਲਾਂਕਿ ਜਿਨ੍ਹਾਂ ਦੇ ਪੀਜੀ ਵਰਕ ਪਰਮਿਟ ਦੀ ਮਿਆਦ 31 ਦਸੰਬਰ 2023 ਨੂੰ ਖਤਮ ਹੋ ਰਹੀ ਹੈ, ਉਹ ਐਕਸਟੈਂਸ਼ਨ ਲਈ ਅਰਜ਼ੀ ਦੇ ਸਕਦੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੀਜ਼ਾ ਅਤੇ ਪਰਮਿਟ ਨਿਯਮਾਂ ਨੂੰ ਲਗਾਤਾਰ ਸਖ਼ਤ ਕਰ ਰਹੇ ਹਨ। ਕੈਨੇਡਾ ਵਿੱਚ ਵਰਤਮਾਨ ਵਿੱਚ 9.5 ਲੱਖ ਅੰਤਰਰਾਸ਼ਟਰੀ ਵਿਦਿਆਰਥੀਆਂ ਕੋਲ ਸਟੱਡੀ ਪਰਮਿਟ ਹਨ ਅਤੇ ਲਗਭਗ 1.4 ਲੱਖ ਕੋਲ ਵਰਕ ਪਰਮਿਟ ਹਨ। ਹੁਣ ਵਰਕ ਪਰਮਿਟ ਵਾਲੇ 14 ਲੱਖ ਵਿਦਿਆਰਥੀਆਂ ਵਿੱਚੋਂ ਹਜੇ ਤੱਕ ਸਿਰਫ 3 ਲੱਖ ਬਿਨੈਕਾਰਾਂ ਨੇ ਪੀਆਰ ਲਈ ਅਰਜ਼ੀ ਦਿੱਤੀ ਹੈ।

ਇਹ ਵੀ ਪੜ੍ਹੋ