ਇਟਲੀ 'ਚ ਪੰਜਾਬੀ ਦੀ ਮੌਤ, 4 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼ 

ਹਰਪਾਲ ਸਿੰਘ ਜੋ ਕਿ ਰੋਜੀ ਰੋਟੀ ਕਮਾਉਣ ਖਾਤਰ ਚਾਰ ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਜਿੱਥੇ ਅਚਾਨਕ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਇੱਕ ਛੋਟਾ ਕਿਸਾਨ ਸੀ ਅਤੇ ਆਪਣੀ ਇੱਕ ਕਿੱਲਾ ਜ਼ਮੀਨ ਵੇਚ ਕੇ ਵਿਦੇਸ਼ ਗਿਆ ਸੀ। ਪ੍ਰੰਤੂ ਇਸ ਤਰ੍ਹਾਂ ਉਸਦਾ ਦੁਨੀਆਂ ਵਿੱਚੋਂ ਚਲੇ ਜਾਣਾ ਪਿੱਛੇ ਪਰਿਵਾਰ ਅਤੇ ਪਿੰਡ ਲਈ ਵੱਡਾ ਘਾਟਾ ਹੈ।

Courtesy: file photo

Share:

ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਭਿੱਖੀ ਵਿੰਡ ਅਧੀਨ ਪੈਂਦੇ ਕਸਬਾ ਸੁਰਸਿੰਘ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੇ ਰਹਿਣ ਵਾਲੇ ਹਰਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਵਿਦੇਸ਼ (ਇਟਲੀ) ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਟਲੀ ਵਿੱਚ ਪਿੰਡ ਦੇ ਵਿਅਕਤੀ ਦੀ ਅਚਾਨਕ ਮੌਤ ਹੋ ਜਾਣ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਮ੍ਰਿਤਕ ਹਰਪਾਲ ਸਿੰਘ ਆਪਣੇ ਪਿੱਛੇ ਸੱਤ ਸਾਲ ਦੇ ਲੜਕੇ, ਪਤਨੀ ਅਤੇ ਪਿਤਾ ਨੂੰ ਛੱਡ ਗਿਆ ਹੈ।

ਵਿਦੇਸ਼ ਜਾਣ ਲਈ ਵੇਚੀ ਸੀ ਜ਼ਮੀਨ 

ਮ੍ਰਿਤਕ ਹਰਪਾਲ ਸਿੰਘ ਦੀ ਪਤਨੀ ਨੇ ਦੱਸਿਆ ਕੀ ਉਸਦਾ ਪਤੀ ਚਾਰ ਮਹੀਨੇ ਪਹਿਲਾਂ ਇਟਲੀ ਗਿਆ ਸੀ ਅਤੇ ਅਚਾਨਕ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਤਨੀ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲੋ ਉਸ ਦੇ ਪਤੀ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮ੍ਰਿਤਕ ਦੇ ਚਾਚਾ ਬਲਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਹਰਪਾਲ ਸਿੰਘ ਰੋਜੀ ਰੋਟੀ ਕਮਾਉਣ ਲਈ ਚਾਰ ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਅਤੇ ਵਿਦੇਸ਼ ਜਾਣ ਲਈ ਉਸ ਨੇ ਆਪਣੀ ਇੱਕ ਕਿੱਲਾ ਜ਼ਮੀਨ ਵੇਚੀ ਸੀ। ਪ੍ਰੰਤੂ ਅਚਾਨਕ ਉਸ ਦੀ ਮੌਤ ਹੋ ਜਾਣ ਨਾਲ ਉਨ੍ਹਾਂ ਦੀ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮੰਗ ਕੀਤੀ ਕਿ ਮ੍ਰਿਤਕ ਹਰਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਦੇ ਪਰਿਵਾਰ ਦੀ ਮਦਦ ਕੀਤੀ ਜਾਵੇ।

ਸਰਕਾਰ ਤੋਂ ਮਦਦ ਦੀ ਮੰਗ 

ਇਸ ਮੌਕੇ ਪਿੰਡ ਦੇ ਸਰਪੰਚ ਰਾਜਵੀਰ ਸਿੰਘ ਅਤੇ ਮੈਂਬਰ ਹਰਜੀਤ ਸਿੰਘ ਨੇ ਦੱਸਿਆ ਕੀ ਉਨ੍ਹਾਂ ਦੇ ਨਗਰ ਸੁਰ ਸਿੰਘ ਦਾ ਵਿਅਕਤੀ ਹਰਪਾਲ ਸਿੰਘ ਜੋ ਕਿ ਰੋਜੀ ਰੋਟੀ ਕਮਾਉਣ ਖਾਤਰ ਚਾਰ ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਜਿੱਥੇ ਅਚਾਨਕ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਇੱਕ ਛੋਟਾ ਕਿਸਾਨ ਸੀ ਅਤੇ ਆਪਣੀ ਇੱਕ ਕਿੱਲਾ ਜ਼ਮੀਨ ਵੇਚ ਕੇ ਵਿਦੇਸ਼ ਗਿਆ ਸੀ। ਪ੍ਰੰਤੂ ਇਸ ਤਰ੍ਹਾਂ ਉਸਦਾ ਦੁਨੀਆਂ ਵਿੱਚੋਂ ਚਲੇ ਜਾਣਾ ਪਿੱਛੇ ਪਰਿਵਾਰ ਅਤੇ ਪਿੰਡ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਤੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਮ੍ਰਿਤਕ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ ਤਾਂ ਕਿ ਪਰਿਵਾਰ ਅੰਤਿਮ ਰਸਮਾਂ ਪੂਰੀਆਂ ਕਰਕੇ ਹਰਪਾਲ ਸਿੰਘ ਦਾ ਅੰਤਿਮ ਸਸਕਾਰ ਕਰ ਸਕੇ।

ਇਹ ਵੀ ਪੜ੍ਹੋ

Tags :