ਕੈਨੇਡਾ ਵਿੱਚ ਪੰਜਾਬੀਆਂ ਨਾਲ ਹੋ ਰਹੀ ਧੱਕੇਸ਼ਾਹੀ, ਵਸੂਲੀ ਕਰਨ ਲਈ ਲਗਾਤਾਰ ਆ ਰਹੇ ਫੋਨ

ਪੰਜਾਬੀ ਨੌਜਵਾਨਾਂ ਤੋਂ ਵਸੂਲੀ ਦਾ ਨਜ਼ਾਇਜ਼ ਧੰਦਾ ਸ਼ੁਰੂ ਹੋ ਗਿਆ ਹੈ। ਉਹਨਾਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲੇ ਜਾ ਰਹੇ ਹਨ। ਇਸ ਨਾਲ ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਹੀ ਹੈ। ਕੈਨੇਡਾ ਵਿੱਚ ਪੰਜਾਬੀਆਂ ਨਾਲ ਧੱਕੇਸ਼ਾਹੀ ਹੋ ਰਹੀ ਹੈ ਅਤੇ ਇਹ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ।

Share:

Canada News: ਕੈਨੇਡਾ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਰਹਿਣ ਵਾਲੇ ਪੰਜਾਬੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਪੰਜਾਬੀ ਨੌਜਵਾਨਾਂ ਤੋਂ ਵਸੂਲੀ ਦਾ ਨਜ਼ਾਇਜ਼ ਧੰਦਾ ਸ਼ੁਰੂ ਹੋ ਗਿਆ ਹੈ। ਉਹਨਾਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲੇ ਜਾ ਰਹੇ ਹਨ। ਇਸ ਨਾਲ ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਹੀ ਹੈ। ਕੈਨੇਡਾ ਵਿੱਚ ਪੰਜਾਬੀਆਂ ਨਾਲ ਧੱਕੇਸ਼ਾਹੀ ਹੋ ਰਹੀ ਹੈ ਅਤੇ ਇਹ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਇਹਨਾਂ ਮਾਮਲਿਆਂ ਦੀ ਜਾਣਕਾਰੀ ਮਿਲੀ ਹੈ। ਜਿਸ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਵੀ ਇਸ ਤੇ ਚਿੰਤਾ ਜਤਾਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕੈਨੇਡਾ 'ਚ ਹਫਤਾ ਵਸੂਲੀ ਦੀ ਖਬਰ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਾਹਮਣੇ ਆਇਆ ਹੈ ਕਿ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੇ ਕੁਝ ਲੋਕਾਂ ਨੂੰ ਜਬਰੀ ਵਸੂਲੀ ਦੀਆਂ ਕਾਲਾਂ ਆ ਰਹੀਆਂ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ਖਾਸ ਕਰਕੇ ਭਾਰਤੀ ਨਾਗਰਿਕਾਂ ਨੂੰ ਜਬਰੀ ਵਸੂਲੀ ਦੀਆਂ ਕਾਲਾਂ ਆ ਰਹੀਆਂ ਹਨ। 

ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ-ਭਾਰਤ ਵਿਚਾਲੇ ਤਣਾਅ ਜ਼ਾਰੀ

ਦੱਸ ਦੇਈਏ ਕਿ ਸਰੀ ਸ਼ਹਿਰ ਵਿੱਚ 18 ਜੂਨ ਨੂੰ ਇੱਕ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ‘ਸੰਭਾਵਿਤ’ ਸ਼ਮੂਲੀਅਤ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅ ਜਾਰੀ ਹੈ। ਭਾਰਤ ਸਰਕਾਰ ਨੇ ਟਰੂਡੋ ਦੇ ਦੋਸ਼ਾਂ ਨੂੰ ‘ਬੇਹੂਦਾ’ ਅਤੇ ‘ਪ੍ਰੇਰਿਤ’ ਦੱਸ ਕੇ ਖਾਰਜ ਕਰ ਦਿੱਤਾ ਸੀ। ਕੈਨੇਡਾ 'ਤੇ ਭਾਰਤ ਨੂੰ ਨਿਸ਼ਾਨਾ ਬਣਾਉਣ ਵਾਲੇ ਖਾਲਿਸਤਾਨੀ ਕੱਟੜਪੰਥੀਆਂ ਨੂੰ ਪਨਾਹ ਦੇਣ ਦਾ ਦੋਸ਼ ਲਾਇਆ। ਭਾਰਤ ਇਸ ਗੱਲ 'ਤੇ ਜ਼ੋਰ ਦੇ ਰਿਹਾ ਹੈ ਕਿ ਕੈਨੇਡਾ ਦੇ ਨਾਲ ਉਸਦਾ "ਮੁੱਖ ਮੁੱਦਾ" ਉਸ ਦੇਸ਼ ਵਿੱਚ ਵੱਖਵਾਦੀਆਂ, ਅੱਤਵਾਦੀਆਂ ਅਤੇ ਭਾਰਤ ਵਿਰੋਧੀ ਤੱਤਾਂ ਨੂੰ ਦਿੱਤੀ ਗਈ ਪਨਾਹਗਾਹ ਹੈ।

ਇਹ ਵੀ ਪੜ੍ਹੋ