ਕੈਨੇਡਾ 'ਚ ਪੰਜਾਬ ਦੇ ਨੌਜਵਾਨ ਦੀ ਮੌਤ, ਮਾਪਿਆ ਦਾ ਸੀ ਇਕਲੌਤਾ ਪੁੱਤਰ

ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਹੀ ਕੈਨੇਡਾ ਪੜ੍ਹਨ ਲਈ ਗਿਆ ਸੀ ਜਿੱਥੇ ਬਿਮਾਰ ਹੋਣ ਤੋਂ ਬਾਅਦ ਉਸ ਦੀ ਮੌਤ ਹੋ ਗਈ।

Share:

ਪੰਜਾਬ ਦੇ ਕੋਟਕਪੂਰਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਹੀ ਕੈਨੇਡਾ ਪੜ੍ਹਨ ਲਈ ਗਿਆ ਸੀ ਜਿੱਥੇ ਬਿਮਾਰ ਹੋਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਧਰ ਨੌਜਵਾਨ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਚ ਸ਼ੋਕ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ ਕੋਟਕਪੂਰਾ ਵਾਸੀ ਗੁਰਚਰਨ ਸਿੰਘ ਦਾ 21 ਸਾਲਾ ਪੁੱਤਰ ਕਰਨਵੀਰ ਸਿੰਘ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਜਿੱਥੇ ਉਹ ਵਿਨੀਪੈਗ 'ਚ ਰਹਿ ਰਿਹਾ ਸੀ। ਕਰਨਵੀਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਕਰਨਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

 

ਭਵਿੱਖ ਸੰਵਾਰਨ ਕੈਨੇਡਾ ਲਈ ਗਿਆ ਸੀ ਮ੍ਰਿਤਕ

ਪਰਿਵਾਰਿਕ ਮੈੰਬਰਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਾਲ 2021 ਨੂੰ ਆਪਣਾ ਭਵਿੱਖ ਸੰਵਾਰਨ ਲਈ ਕੈਨੇਡਾ ਗਿਆ ਸੀ। ਉਨ੍ਹਾਂ ਨੂੰ ਕੀ ਪਤਾ ਸੀ ਕਿ ਘਰ ਵਿੱਚ ਉਨ੍ਹਾਂ ਦਾ ਪੁੱਤਰ ਨਹੀਂ, ਬਲਕਿ ਉਸਦੀ ਮੌਤ ਦੀ ਖਬਰ ਆਵੇਗੀ। ਅਜੇ ਵੀ ਉਨ੍ਹਾਂ ਨੂੰ ਯਕੀਨ ਨਹੀਂ ਹੋ ਰਿਹਾ ਹੈ ਕਿ ਹੁਣ ਉਨ੍ਹਾਂ ਦਾ ਪੁੱਤਰ ਇਸ ਦੁਨੀਆ ਤੇ ਨਹੀਂ ਰਿਹਾ ਹੈ।

 

ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਦੀ ਮੰਗ

ਮ੍ਰਿਤਕ ਕਰਨਵੀਰ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਪੁੱਤਰ ਦੀ ਮੌਤ ਦੀ ਖਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਹੇਠਾਂ ਜਮੀਨ ਖਿਸਕ ਗਈ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ

Tags :