ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ

ਸ਼ੁੱਕਰਵਾਰ ਸਵੇਰੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨੇ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਉਪਰੰਤ ਅੰਮ੍ਰਿਤਸਰ ਹਰਿਮੰਦਰ ਸਾਹਿਬ ਤੋਂ ਲਿਆ ਗਿਆ ਪਾਣੀ ਪੀਣ ਲਈ ਦਿੱਤਾ ਗਿਆ। 

Share:

ਜੇਲ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ਼ੁੱਕਰਵਾਰ ਸਵੇਰੇ ਭੁੱਖ ਹੜਤਾਲ ਖਤਮ ਕਰ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਉਹਨਾਂ ਨੇ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ। ਦਸ ਦੇਈਏ ਕਿ ਰਾਜੋਆਣਾ ਨੇ 5 ਦਿਸੰਬਰ ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਉਹਨਾਂ ਦੀ ਹੜਤਾਲ ਰੁਕਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੇ ਯਤਨ ਵੀ ਕੀਤੇ ਸਨ, ਫਿਰ ਵੀ ਰਾਜੋਆਣਾ ਨੇ ਭੁੱਖ ਹੜਤਾਲ ਕਰ ਦਿੱਤੀ ਸੀ। ਸ਼ੁਕਰਵਾਰ ਸਵੇਰੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨੇ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਉਪਰੰਤ ਅੰਮ੍ਰਿਤਸਰ ਹਰਿਮੰਦਰ ਸਾਹਿਬ ਤੋਂ ਲਿਆ ਗਿਆ ਪਾਣੀ ਪੀਣ ਲਈ ਦਿੱਤਾ ਗਿਆ। 

ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਲਿਖਿਆ ਪੱਤਰ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਵੇਰੇ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਹੀ ਰਾਜੋਆਣਾ ਨੇ ਪਾਣੀ ਪੀ ਕੇ ਆਪਣੀ ਹੜਤਾਲ ਖਤਮ ਕਰ ਦਿੱਤੀ। ਦਸ ਦੇਈਏ ਕਿ ਰਾਜੋਆਣਾ ਨੇ ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ’ਤੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੇ ਉਨ੍ਹਾਂ ਨੂੰ ਰਾਹਤ ਦੇਣ ਲਈ ਕੋਈ ਸਾਰਥਕ ਉਪਰਾਲੇ ਨਹੀਂ ਕੀਤੇ। ਇਸ ਦੇ ਨਾਲ ਹੀ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ 2012 ਵਿੱਚ ਦਾਇਰ ਰਹਿਮ ਦੀ ਅਪੀਲ ਵਾਪਸ ਲੈਣ ਦੀ ਮੰਗ ਵੀ ਉਠਾਈ ਸੀ। ਇਸ ਦੌਰਾਨ ਰਾਜੋਆਣਾ ਨੇ ਆਪਣੀ ਸਜ਼ਾ ਬਾਰੇ ਇਕਤਰਫਾ ਫੈਸਲਾ ਲੈਣ ਦੀ ਗੱਲ ਵੀ ਕਹੀ ਸੀ।

ਇਹ ਵੀ ਪੜ੍ਹੋ