ਪੰਜਾਬ ਦੀ ਮਾਡਲ ਨਾਲ ਜਬਰਜਨਾਹ, ਸ਼ਿਮਲਾ 'ਚ ਮਾਮਲਾ ਦਰਜ

ਐਸਐਚਓ ਮਹਿਲਾ ਥਾਣਾ ਜੋਤੀ ਨੇ ਦੱਸਿਆ ਕਿ ਪੁਲਿਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਅੱਜ ਮਹਿਲਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਦੀ ਟੀਮ ਜਲਦ ਹੀ ਮੁਲਜ਼ਮਾਂ ਨੂੰ ਫੜਨ ਲਈ ਪੰਜਾਬ ਜਾਵੇਗੀ।

Share:

ਹਿਮਾਚਲ ਦੇ ਸ਼ਿਮਲਾ 'ਚ ਪੰਜਾਬ ਦੀ ਇੱਕ ਮਹਿਲਾ ਮਾਡਲ ਨਾਲ ਜਬਰਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੀ ਰਹਿਣ ਵਾਲੀ ਪੀੜਤਾ ਨੇ ਨਿਊ ਸ਼ਿਮਲਾ ਮਹਿਲਾ ਥਾਣੇ 'ਚ ਐੱਫਆਈਆਰ ਦਰਜ ਕਰਵਾਈ ਹੈ। ਉਸ ਨੇ ਲੁਧਿਆਣਾ ਦੇ ਜਗਤਾਰ ਸਿੰਘ ਸੰਧੂ 'ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਲਾਏ ਹਨ।

ਸ਼ੂਟਿੰਗ ਲਈ ਆਈ ਸੀ ਸ਼ਿਮਲਾ 

ਪੁਲਿਸ ਨੇ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਉਹ 22 ਦਸੰਬਰ ਨੂੰ ਸ਼ੂਟਿੰਗ ਲਈ ਸ਼ਿਮਲਾ ਆਈ ਸੀ ਅਤੇ ਰਾਤ ਨੂੰ ਸ਼ਿਮਲਾ ਦੇ ਇਕ ਹੋਟਲ 'ਚ ਰੁਕੀ ਸੀ। ਇਸ ਦੌਰਾਨ ਜਗਤਾਰ ਸਿੰਘ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। 23 ਸਾਲਾ ਪੀੜਤ ਮਾਡਲ ਨੇ ਬੁੱਧਵਾਰ ਨੂੰ ਨਿਊ ਸ਼ਿਮਲਾ ਮਹਿਲਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ।
 

ਇਹ ਵੀ ਪੜ੍ਹੋ

Tags :