ਮੰਗਾਂ ਨੂੰ ਲੈ ਕੇ ਟੈਂਕੀ ’ਤੇ ਚੜ੍ਹੇ ਕੱਚੇ ਮੁਲਾਜਮ, Punjab government ਖਿਲਾਫ ਕੀਤੀ ਨਾਅਰੇਬਾਜੀ

15 ਸਾਲਾਂ ਤੋਂ ਨਿਗੂਣੀ ਤਨਖ਼ਾਹ 'ਤੇ ਕੰਮ ਕਰ ਰਿਹਾ ਹੈ ਪਰ ਸਰਕਾਰ ਵੱਲੋਂ 2001 ਦੀ ਨੀਤੀ ਤਹਿਤ ਨਾ ਤਾਂ ਉਨ੍ਹਾਂ ਦੀ ਤਨਖ਼ਾਹ ਵਧਾਈ ਗਈ ਹੈ ਅਤੇ ਨਾ ਹੀ ਪੱਕੀ ਕੀਤੀ ਗਈ ਹੈ

Share:

Punjab News: ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਦੇ ਬੁਢਲਾਡਾ ਵਿੱਚ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਨੇ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਮੁਲਾਜ਼ਮ ਵੀਰ ਸਿੰਘ ਪਵਨ ਕੁਮਾਰ ਨੇ ਦੱਸਿਆ ਕਿ ਉਹ 15 ਸਾਲਾਂ ਤੋਂ ਨਿਗੂਣੀ ਤਨਖ਼ਾਹ 'ਤੇ ਕੰਮ ਕਰ ਰਿਹਾ ਹੈ ਪਰ ਸਰਕਾਰ ਵੱਲੋਂ 2001 ਦੀ ਨੀਤੀ ਤਹਿਤ ਨਾ ਤਾਂ ਉਨ੍ਹਾਂ ਦੀ ਤਨਖ਼ਾਹ ਵਧਾਈ ਗਈ ਹੈ ਅਤੇ ਨਾ ਹੀ ਪੱਕੀ ਕੀਤੀ ਗਈ ਹੈ | ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆਪਣਾ ਮੰਗ ਪੱਤਰ ਵੀ ਸੌਂਪ ਚੁੱਕੇ ਹਨ ਪਰ ਅੱਜ ਤੱਕ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਚੋਣਾਂ ਦਾ ਫੈਸਲਾ ਸੁਣਾ ਦਿੱਤਾ ਹੈ।

ਸਰਕਾਰ ਨਹੀਂ ਦੇ ਰਹੀ ਕੋਈ ਧਿਆਨ

ਪਵਨ ਕੁਮਾਰ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਜਾਵੇਗਾ ਪਰ ਅੱਜ ਤੱਕ ਸਰਕਾਰ ਵੱਲੋਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਦੇ ਵਿਰੋਧ ਵਿੱਚ ਉਹ ਅੱਜ ਟੈਂਕੀ ’ਤੇ ਚੜ੍ਹਨ ਲਈ ਮਜਬੂਰ ਹੋ ਗਏ ਹਨ।

ਇਹ ਵੀ ਪੜ੍ਹੋ