ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਰੇਡ ਅਲਰਟ ਜਾਰੀ, ਸੀਐਮ ਮਾਨ ਨੇ ਬੁਲਾਈ ਹਾਈ ਲੈਵਲ ਸਿਕਿਉਰਿਟੀ ਮੀਟਿੰਗ

 ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਸਵੇਰੇ 11 ਵਜੇ ਹੋਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਕਸ਼ਮੀਰ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੀ ਸੁਰੱਖਿਆ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ।

Share:

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਪੰਜਾਬ ਦੀਆਂ ਦੂਜੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ, ਖਾਸ ਕਰਕੇ ਪਠਾਨਕੋਟ ਖੇਤਰ ਵਿੱਚ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੇਰ ਸ਼ਾਮ ਪਠਾਨਕੋਟ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਜਾਂਚ ਕੀਤੀ ਗਈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਪੁਲਿਸ ਥਾਣਿਆਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ।


ਵਰਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕਿਸੇ ਵਿੱਚ ਇਸ ਘਟਨਾ ਨੂੰ ਲੈ ਕੇ ਰੋਸ਼ ਪਾਇਆ ਜਾ ਰਿਹਾ ਹੈ। ਹਰ ਕੋਈ ਇਸ ਘਟਨਾ ਦੀ ਨਿੰਦਾ ਕਰ ਰਿਹਾ ਹੈ।  ਇਸਦੇ ਨਾਲ ਹੀ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੂੰ ਲੱਭ ਕੇ ਮੌਤ ਦੇ ਘਾਟ ਉਤਾਰਿਆ ਜਾਵੇ। ਹਾਲਾਂਕਿ ਪਹਿਲਗਾਮ ਵਿੱਚ ਨਿਹੱਥੇ ਲੋਕਾਂ ਦੇ ਮਾਰੇ ਜਾਣ ਦਾ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕਿਸੇ ਦੀ ਅੱਖ ਨਮ ਹੋ ਗਈ ਹੈ। 

ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਹੋਵੇਗੀ ਮੀਟਿੰਗ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਸਵੇਰੇ 11 ਵਜੇ ਹੋਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਕਸ਼ਮੀਰ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੀ ਸੁਰੱਖਿਆ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ 'ਤੇ ਜ਼ੋਰ ਦਿੱਤਾ ਜਾਵੇਗਾ।

ਪੰਜਾਬ ਵਿੱਚ ਲਗਾਤਾਰ ਹੋ ਰਹੇ ਹਨ ਗ੍ਰਨੇਡ ਹਮਲੇ

ਸਤੰਬਰ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਪੁਲਿਸ ਥਾਣਿਆਂ 'ਤੇ 16 ਹੱਥਗੋਲੇ ਹਮਲੇ ਹੋ ਚੁੱਕੇ ਹਨ। ਸੂਬੇ ਵਿੱਚ ਅੱਤਵਾਦੀ ਹਮਲਿਆਂ ਦੀਆਂ ਲਗਾਤਾਰ ਘਟਨਾਵਾਂ ਦੇ ਮੱਦੇਨਜ਼ਰ, ਜ਼ਮੀਨੀ ਪੱਧਰ 'ਤੇ ਚੌਕਸੀ ਵਧਾ ਦਿੱਤੀ ਗਈ ਹੈ।  ਜਦੋਂ ਕਿ ਹਮਲਾ ਕਰਨ ਵਾਲਿਆਂ ਨੂੰ ਇਨਕਾਉਂਟਰ ਵਿੱਚ ਮਾਰ ਦਿੱਤਾ ਗਿਆ ਹੈ ਜਾਂ ਫਿਰ ਉਨ੍ਹਾਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ।