ਬੱਸ ਵਿੱਚ ਸਫਰ ਕਰਨ ਵਾਲਿਆਂ ਲਈ ਰਾਹਤ ਭਰੀ ਖਬਰ,ਮੁਲਾਜ਼ਮਾਂ ਨੇ ਹੜਤਾਤ ਲਈ ਵਾਪਿਸ

ਪੰਜਾਬ ਵਿੱਚ ਬੱਸ ਵਿੱਚ ਸਫਰ ਕਰਨ ਵਾਲਿਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੜਤਾਲ ਨੂੰ ਖਤਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਲ੍ਹ 9 ਨਵੰਬਰ ਤੋਂ ਸਰਕਾਰੀ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਸੀ, ਜਿਸ ਨੂੰ […]

Share:

ਪੰਜਾਬ ਵਿੱਚ ਬੱਸ ਵਿੱਚ ਸਫਰ ਕਰਨ ਵਾਲਿਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੜਤਾਲ ਨੂੰ ਖਤਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਲ੍ਹ 9 ਨਵੰਬਰ ਤੋਂ ਸਰਕਾਰੀ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਯੂਨੀਅਨ ਨੇ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ ਹਨ, ਜਿਸ ਕਾਰਨ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਹੜਤਾਲ ਯਾਨੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ।

5 ਫੀਸਦ ਤਨਖਾਹ ਵਾਧੇ ਦਾ ਪੱਤਰ ਜਾਰੀ

ਪੰਜਾਬ ਰੋਡਵੇਜ਼, ਪਨਬਸ,ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਦੱਸਿਆ ਕਿ ਪੰਜਾਬ ਰੋਡਵੇਜ਼,ਪਨਬਸ,ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸਮੂਹ ਮੁਲਾਜ਼ਮਾਂ ਨੂੰ 5 ਫੀਸਦ ਤਨਖਾਹ ਵਾਧੇ ਦੀ ਵਧਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਗ ਅਨੁਸਾਰ 5 ਫੀਸਦ ਦੇ ਵਾਧੇ ਦਾ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਨਵੇਂ ਮੁਲਾਜ਼ਮਾਂ ਅਤੇ ਨਵੇਂ ਭਰਤੀ ਕੀਤੇ ਗਏ ਅਤੇ ਬਹਾਲ ਕੀਤੇ ਗਏ ਸਾਰੇ ਕਰਮਚਾਰੀਆਂ ਲਈ ਡੀ ਰੇਟ ਦੇ ਵਾਧੇ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।