Republic Day 2024: ਸੀਐਮ ਮਾਨ ਲੁਧਿਆਣਾ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ

ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਅਤੇ 14 ਹੋਰ ਜਵਾਨਾਂ ਨੂੰ ਅੱਜ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ।

Share:

ਹਾਈਲਾਈਟਸ

  • ਪੀਏਯੂ ਅੰਦਰ ਆਉਣ-ਜਾਣ ਵਾਲੇ ਲੋਕਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ

Punjab News: ਅੱਜ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਪਟਿਆਲਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਦਾ ਰਸਮ ਅਦਾ ਕਰਨਗੇ। ਲੁਧਿਆਣਾ ਦੇ ਫੁੱਟਬਾਲ ਗਰਾਊਂਡ ਵਿੱਚ ਹੋਣ ਵਾਲੇ 75ਵੇਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਾਲੀ ਥਾਂ ਨੂੰ ਪੁਲਿਸ ਨੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਸੀਐਮ ਭਗਵੰਤ ਮਾਨ ਵੀਰਵਾਰ ਸ਼ਾਮ ਨੂੰ ਲੁਧਿਆਣਾ ਪਹੁੰਚ ਗਏ ਹਨ।

10 ਵਜੇ ਲਹਿਰਾਉਣਗੇ ਤਿਰੰਗਾ

ਮਾਨ ਬੀਤੀ ਦੇਰ ਸ਼ਾਮ ਹਿਆਤ ਰੀਜੈਂਸੀ ਲੁਧਿਆਣਾ ਪੁੱਜੇ। ਹਿਆਤ ਰੀਜੈਂਸੀ ਵਿਖੇ ਰਾਤ ਭਰ ਰੁਕਣ ਤੋਂ ਬਾਅਦ ਭਗਵੰਤ ਮਾਨ ਅੱਜ ਸਵੇਰੇ 9.45 ਵਜੇ ਪੀਏਯੂ ਪਹੁੰਚਣਗੇ। ਉਹ 9.55 'ਤੇ ਐਥਲੈਟਿਕ ਮੈਦਾਨ ਪਹੁੰਚਣਗੇ। 10 ਵਜੇ ਤਿਰੰਗਾ ਲਹਿਰਾਉਣ ਤੋਂ ਬਾਅਦ ਉਹ ਕਰੀਬ 12.30 ਵਜੇ ਤੱਕ ਗਣਤੰਤਰ ਦਿਵਸ ਸਮਾਰੋਹ 'ਚ ਮੌਜੂਦ ਰਹਿਣਗੇ। ਸੀਐਮ ਮਾਨ 12.45 ਵਜੇ ਪੀਏਯੂ ਦੇ ਸੁਖਦੇਵ ਭਵਨ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ। ਪੀਏਪੀ ਦੁਪਹਿਰ 1.10 ਵਜੇ ਪੀਏਯੂ ਤੋਂ ਜਲੰਧਰ ਹੈਲੀਪੈਡ ਲਈ ਰਵਾਨਾ ਹੋਵੇਗੀ।

ਸੁਰੱਖਿਆ ਦੀ ਕਮਾਨ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਹੱਥ

ਪੂਰੇ ਲੁਧਿਆਣਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ। ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਪੁਲਿਸ ਅਲਰਟ 'ਤੇ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਖੁਦ ਸੁਰੱਖਿਆ ਵਿਵਸਥਾ ਦੀ ਕਮਾਨ ਆਪਣੇ ਹੱਥਾਂ 'ਚ ਲਈ ਹੈ। ਇਸ ਦੇ ਨਾਲ ਹੀ ਪੀਏਯੂ ਅੰਦਰ ਆਉਣ-ਜਾਣ ਵਾਲੇ ਲੋਕਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸਮਾਗਮ ਦੇ ਨੇੜੇ ਕਿਸੇ ਨੂੰ ਵੀ ਨਹੀਂ ਆਉਣ ਦਿੱਤਾ ਜਾ ਰਿਹਾ। ਕਮਿਸ਼ਨਰੇਟ ਪੁਲਿਸ ਨੇ ਪੀਏਯੂ ਦੇ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਵੀ ਕੀਤੀ ਹੈ। ਇਸਦੇ ਨਾਲ ਹੀ ਲੁਧਿਆਣਾ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।

ਇੰਨ੍ਹਾ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਅਤੇ 14 ਹੋਰ ਜਵਾਨਾਂ ਨੂੰ ਅੱਜ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਰਾਜਪਾਲ ਵੱਲੋਂ ਐਲਾਨੇ ਗਏ ਨਾਵਾਂ ਵਿੱਚ ਤਿੰਨ ਪੀਪੀਐਸ ਅਧਿਕਾਰੀ, ਐਸਐਸਪੀ ਜਲੰਧਰ ਦੇਹਾਤ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ ਅਤੇ ਡੀਐਸਪੀ ਡਿਟੈਕਟਿਵ ਐਸਏਐਸ ਨਗਰ ਗੁਰਸ਼ੇਰ ਸਿੰਘ ਸ਼ਾਮਲ ਹਨ। ਇਸ ਮੌਕੇ ਇੰਸਪੈਕਟਰ ਹਰਵਿੰਦਰ ਸਿੰਘ, ਇੰਸਪੈਕਟਰ ਸਿਮਰਜੀਤ ਸਿੰਘ, ਐਸਆਈ ਮੁਖਵਿੰਦਰ ਸਿੰਘ, ਐਸਆਈ ਭੁਪਿੰਦਰ ਸਿੰਘ, ਐਸਆਈ ਜਸਜੀਤ ਸਿੰਘ, ਐਸਆਈ ਮੇਜਰ ਸਿੰਘ,ਐਸਆਈ ਗੁਰਮੁੱਖ ਸਿੰਘ, ਐਸਆਈ ਗੁਰਵਿੰਦਰ ਸਿੰਘ,ਐਸਆਈ ਅਮਨਦੀਪ ਵਰਮਾ,ਏਐਸਆਈ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ|

ਇਹ ਵੀ ਪੜ੍ਹੋ