Jarnail Singh ਭਿੰਡਰਾਂਵਾਲਿਆਂ ਦੀ ਫੋਟੋ ਉਤਾਰਨ ਨੂੰ ਲੈ ਕੇ ਹੰਗਾਮਾ, ਭੀੜ ਨੇ ਐੱਸਐੱਚਓ ਨੂੰ ਕੀਤਾ ਜ਼ਖਮੀ

ਗੁਰਦੁਆਰਾ ਪ੍ਰਬੰਧਕਾਂ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ Viral Video ਵਿੱਚ ਤੱਥਾਂ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਜੇਕਰ ਇਸ ਵੀਡੀਓ ਨਾਲ ਉਨ੍ਹਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।

Share:

Punjab News: ਤਰਨਤਾਰਨ 'ਚ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਕਰਵਾਏ ਗਏ ਮੇਲੇ 'ਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ਉਤਾਰਨ ਨੂੰ ਲੈ ਕੇ ਹਾਲਾਤ ਤਨਾਵਪੂਰਣ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਸੰਖਿਆ ਵਿੱਚ ਪੁਲਿਸ ਬਲ ਮੌਕੇ 'ਤੇ ਪਹੁੰਚ ਗਿਆ ਹੈ। ਉਧਰ, ਮੌਕੇ 'ਤੇ ਪਹੁੰਚੀਆਂ ਸਿੱਖ ਜਥੇਬੰਦੀਆਂ ਨੇ ਦੱਸਿਆ ਕਿ ਜੁੱਤੀਆਂ ਦੀ ਸੇਵਾ ਕਰਨ ਆਏ ਨੌਜਵਾਨਾਂ ਨੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ਲਗਾਈ ਸੀ, ਜਿਸ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਤਾਰ ਦਿੱਤਾ। ਇਸ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ।


Car ਦੀ ਵੀ ਭੰਨਤੋੜ ਕੀਤੀ

ਮੌਕੇ  'ਤੇ ਜਮਾ ਹੋਈ ਭੀੜ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰਸਿਮਰਨ ਸਿੰਘ ਦੀ ਕਾਰ ਦੀ ਵੀ ਭੰਨਤੋੜ ਕੀਤੀ। ਇਹਿ ਨਹੀਂ ਗੁੱਸੇ 'ਚ ਆਈ ਭੀੜ ਨੇ ਐੱਸਐੱਚਓ ਪਰਵਿੰਦਰ ਸਿੰਘ 'ਤੇ ਵੀ ਹਮਲਾ ਕੀਤਾ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਰਪਾਲ ਸਿੰਘ ਅਤੇ ਸਤਿਕਾਰ ਕਮੇਟੀ ਦੇ ਭਾਈ ਹਰਜੀਤ ਸਿੰਘ ਨੇ ਕਿਹਾ ਕਿ ਇਹ ਨਿੰਦਣਯੋਗ ਹੈ। ਪ੍ਰਸ਼ਾਸਨ ਨੂੰ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਨਹੀਂ ਤਾਂ ਇਸ ਮਾਮਲੇ ਸਬੰਧੀ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Video ਤੋੜ ਮਰੋੜ ਕੇ ਕੀਤਾ ਵਾਇਰਲ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੌਜਵਾਨਾਂ ਨੂੰ ਜੁੱਤੀਆਂ ਵਾਲੀ ਥਾਂ ’ਤੇ ਭਿੰਡਰਾਂਵਾਲੇ ਦੀ ਫੋਟੋ ਨਾ ਲਾਉਣ ਲਈ ਕਿਹਾ ਸੀ। ਉਨ੍ਹਾਂ ਨੇ ਕੋਈ ਮਾੜਾ ਸ਼ਬਦ ਨਹੀਂ ਬੋਲਿਆ। ਨੌਜਵਾਨਾਂ ਨੇ ਵੀਡੀਓ ਨੂੰ ਤੋੜ ਮਰੋੜ ਕੇ ਵਾਇਰਲ ਕਰ ਦਿੱਤਾ। ਪੁਲਿਸ ਨੇ ਝਗੜਾ ਸੁਲਝਾਉਣ ਲਈ ਕੱਲ੍ਹ ਦੋਵਾਂ ਧਿਰਾਂ ਨੂੰ ਬੁਲਾਇਆ ਹੈ। ਮੇਲੇ ਵਿੱਚ ਸ਼ਰਧਾਲੂਆਂ ਦੀਆਂ ਜੁੱਤੀਆਂ ਸਾਂਭਣ ਆਏ ਕੁਝ ਨੌਜਵਾਨਾਂ ਨੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੰਡਾਲ ਵਿੱਚ ਲਗਾ ਦਿੱਤੀ। ਗੁਰਦੁਆਰਾ ਕਮੇਟੀ ਦੇ ਮੈਨੇਜਰ ਪ੍ਰਭਜੋਤ ਸਿੰਘ ਅਤੇ ਕਰਨਲ ਹਰਸਿਮਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਸੀ ਕਿ ਉਹ ਭਿੰਡਰਾਂਵਾਲੇ ਦੀ ਫੋਟੋ ਜੁੱਤੀ ਦੇ ਰੈਕ 'ਤੇ ਨਾ ਲਗਾਉਣ ਅਤੇ ਕਮੇਟੀ ਦੀ ਇਜਾਜ਼ਤ ਤੋਂ ਬਿਨਾਂ ਸੜਕ 'ਤੇ ਟੈਂਟ ਨਾ ਲਗਾਉਣ। ਇਸ ਵੀਡੀਓ ਨੂੰ ਤੋੜ ਮਰੋੜ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ। ਜਿਸ ਕਾਰਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ 'ਤੇ ਸਿੱਖ ਸੰਗਤ ਦਾ ਗੁੱਸਾ ਭੜਕ ਗਿਆ। ਉਧਰ, ਮਾਮਲੇ ਸਬੰਧੀ ਭਿੱਖੀਵਿੰਡ ਦੇ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਉਹ ਭਲਕੇ ਦੋਵਾਂ ਧਿਰਾਂ ਨੂੰ ਬੁਲਾ ਕੇ ਸਾਰੀਆਂ ਗਲਤਫਹਿਮੀਆਂ ਦੂਰ ਕਰਨਗੇ। ਉਨ੍ਹਾਂ ਨੇ ਸਾਰੇ ਸਿੱਖਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ