ਜਲੰਧਰ 'ਚ ਰੇਲਵੇ ਕਲੋਨੀ ਵਿੱਚ RPF ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੁਲਿਸ ਨੇ ਅਨੀਸ਼ਾ ਦੇ ਪਤੀ ਅੰਕੁਰ ਕੁਮਾਰ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਹੈ। ਜੇਕਰ ਪੋਸਟਮਾਰਟਮ ਰਿਪੋਰਟ 'ਚ ਕੁਝ ਹੋਰ ਸਾਹਮਣੇ ਆਇਆ ਤਾਂ ਉਸ 'ਤੇ ਵੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੂੰ ਮ੍ਰਿਤਕ ਦੇ ਸਰੀਰ 'ਤੇ ਨਿਸ਼ਾਨ ਵੀ ਮਿਲੇ ਹਨ।

Share:

ਜਲੰਧਰ ਦੀ ਰੇਲਵੇ ਕਲੋਨੀ ਵਿੱਚ RPF ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਨੀਸ਼ਾ (24) ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਰਾਜਸਥਾਨ ਦੀ ਰਹਿਣ ਵਾਲੀ ਸੀ। ਅਨੀਸ਼ਾ ਦਾ ਪਤੀ ਵੀ ਉਸ ਦੇ ਨਾਲ ਰੇਲਵੇ ਕਲੋਨੀ ਵਿੱਚ ਰਹਿੰਦਾ ਸੀ। ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੋਸਟਮਾਰਟਮ ਬਾਅਦ ਪਤਾ ਲੱਗੇਗਾ ਅਸਲ ਕਾਰਨ

ਥਾਣਾ ਨਵੀ ਬਾਰਾਦਰੀ ਦੇ ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਫਿਲਹਾਲ ਮੁੱਢਲੀ ਜਾਂਚ 'ਚ ਇਹ ਫਾਹਾ ਲੈ ਕੇ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਬੁੱਧਵਾਰ ਦੇਰ ਸ਼ਾਮ ਪੁਲਸ ਨੂੰ ਰੇਲਵੇ ਕਲੋਨੀ ਸਥਿਤ ਰੇਲਵੇ ਕੁਆਟਰਾਂ ਦੇ ਅੰਦਰੋਂ ਔਰਤ ਦੀ ਲਾਸ਼ ਬਰਾਮਦ ਹੋਈ। ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਪਰਿਵਾਰ ਨੂੰ ਕੀਤਾ ਸੂਚਿਤ 

ਇਸ ਦੇ ਨਾਲ ਹੀ ਕ੍ਰਾਈਮ ਸੀਨ ਦੀ ਜਾਂਚ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਅਨੀਸ਼ਾ ਦੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪਰਿਵਾਰ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇ ਬਿਆਨ ਦਰਜ ਕਰਵਾਏ ਜਾਣਗੇ।

ਇਹ ਵੀ ਪੜ੍ਹੋ

Tags :