Sacrilege of Sri Guru Granth Sahib : ਮੁੱਦਾ ਸੰਸਦ ਤੱਕ ਪਹੁੰਚਿਆ, ਔਜਲਾ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਰੱਖੀ ਮੰਗ

ਔਜਲਾ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸੰਸਦ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਇਸ ਕਾਰਨ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਸੰਸਦ ਮੈਂਬਰ ਔਜਲਾ ਦਾ ਸਾਥ ਦੇ ਰਹੇ ਹਨ।

Share:

Punjab News: ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸੰਸਦ ਤੱਕ ਜਾ ਪਹੁੰਚਿਆ ਹੈ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਸਵਾਲ ਉਠਾਇਆ ਕਿ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਜਿਸ 'ਤੇ ਸਮੇਂ-ਸਮੇਂ 'ਤੇ ਸਰਕਾਰਾਂ ਨੇ ਸਿਆਸੀ ਰੋਟੀਆਂ ਸੇਕੀਆਂ ਹਨ ਪਰ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਹੈ। ਇਸਦੇ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ਼ ਹੈ। 


ਕਾਰਵਾਈ ਨਾ ਹੋਣ ਕਾਰਨ ਅਪਰਾਧੀਆਂ ਵਿੱਚ ਡਰ ਨਹੀਂ 

ਔਜਲਾ ਨੇ ਕੇਂਦਰ ਸਰਕਾਰ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਰਾਜਨੀਤੀ ਹੋਈ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ ਪਰ ਕਾਰਵਾਈ ਨਾ ਹੋਣ ਕਾਰਨ ਅਪਰਾਧੀਆਂ ਵਿੱਚ ਕੋਈ ਡਰ ਨਹੀਂ ਹੈ। ਇਸ ਲਈ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਜ਼ਰੂਰੀ ਹੈ।

ਸਿੱਖ ਆਗੂਆਂ ਨੇ ਔਜਲਾ ਨੂੰ ਦਿੱਤਾ ਸੀ ਮੰਗ ਪੱਤਰ 

ਇੱਥੇ ਵਰਨਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਿੱਖ ਆਗੂਆਂ ਤੇ ਜਥੇਬੰਦੀਆਂ ਨੇ ਔਜਲਾ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ। ਔਜਲਾ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸੰਸਦ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਇਸ ਕਾਰਨ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਸੰਸਦ ਮੈਂਬਰ ਔਜਲਾ ਦਾ ਸਾਥ ਦੇ ਰਹੇ ਹਨ।

ਇਹ ਵੀ ਪੜ੍ਹੋ