Sangrur: ਸੀਐਮ ਮਾਨ ਦੀ ਵਿਕਾਸ ਕ੍ਰਾਂਤੀ ਰੈਲੀ ਅੱਜ, 896 ਕਰੋੜ ਦੇ ਪ੍ਰੋਜੈਕਟਾਂ ਨੂੰ ਦੇਣਗੇ ਹਰੀ ਝੰਡੀ

Chief Minister Bhagwant Mann ਇਨ੍ਹੀਂ ਦਿਨੀਂ ਸੰਗਰੂਰ 'ਚ ਜ਼ਿਆਦਾ ਸਮਾਂ ਬਤੀਤ ਕਰ ਰਹੇ ਹਨ। ਸੀਐਮ ਮਾਨ ਵੀਰਵਾਰ ਨੂੰ ਵੀ ਸੰਗਰੂਰ ਵਿੱਚ ਸਨ। ਇਸ ਦੌਰਾਨ ਉਨ੍ਹਾਂ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ ਪਰ ਉਨ੍ਹਾਂ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਨਹੀਂ ਸਾਧਿਆ। ਨੌਜਵਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਸੁਨੇਹਾ ਦੇ ਕੇ ਹੀ ਛੱਡਿਆ।

Share:

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਦੌਰੇ 'ਤੇ ਹਨ। ਬੀਤੇ ਵੀਰਵਾਰ ਨੂੰ ਉਨ੍ਹਾਂ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਹੁਣ ਅੱਜ ਮਾਨ ਸੰਗਰੂਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨ ਜਾ ਰਹੇ ਹਨ। ਕਰੀਬ 1 ਵਜੇ ਤੋਂ ਬਾਅਦ ਉਹ ਸੰਗਰੂਰ ਦੇ ਪਿੰਡ ਚੀਮਾ ਵਿਖੇ ਪਹੁੰਚਣਗੇ। ਜਿੱਥੇ ਉਹ ਸੰਗਰੂਰ ਅਤੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਆਪਣੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਣਗੇ।

ਨਵੇਂ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 869 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੇ ਹਨ। ਜਿਸ ਵਿੱਚ ਸਕੂਲ, ਸੜਕਾਂ ਆਦਿ ਵਰਗੇ ਪ੍ਰੋਜੈਕਟ ਸ਼ਾਮਲ ਹਨ। ਮੁੱਖ ਮੰਤਰੀ ਇਸ ਦੌਰਾਨ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣਗੇ। ਇਸ ਰੈਲੀ ਦੌਰਾਨ ਭਗਵੰਤ ਮਾਨ ਹੁਣੇ ਜਿਹੇ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਦਾ ਜਵਾਬ ਦੇ ਸਕਦੇ ਹਨ।

ਇਹ ਵੀ ਪੜ੍ਹੋ