Sangrur Court ਮੰਤਰੀ ਅਮਨ ਅਰੋੜਾ ਮਾਮਲੇ 'ਚ ਅੱਜ ਸੁਣਾਏਗੀ ਫੈਸਲਾ,ਝੰਡਾ ਲਹਿਰਾਉਣ ਤੇ ਸਪੱਸ਼ਟ ਹੋਵੇਗੀ ਸਥਿਤੀ

ਇਸ ਦੇ ਨਾਲ ਹੀ ਇਸ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਜਿੱਥੇ ਸੰਗਰੂਰ ਅਦਾਲਤ ਦਾ ਫੈਸਲਾ ਸਰਕਾਰ ਵੱਲੋਂ ਹਾਈਕੋਰਟ ਨੂੰ ਸੌਂਪਿਆ ਜਾਣਾ ਹੈ।

Share:

ਹਾਈਲਾਈਟਸ

  • 15 ਸਾਲ ਪੁਰਾਣੇ ਪਰਿਵਾਰਿਕ ਮਾਮਲੇ 'ਚ ਉਨ੍ਹਾਂ ਨੂੰ ਸੁਣਾਈ ਗਈ ਦੋ ਸਾਲ ਦੀ ਸਜ਼ਾ ਖਿਲਾਫ ਦਾਇਰ ਪਟੀਸ਼ਨ 'ਤੇ ਸੰਗਰੂਰ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਫੈਸਲਾ ਸੁਣਾਇਆ ਜਾਵੇਗਾ

Punjab News: 26 ਜਨਵਰੀ ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਤਿਰੰਗਾ ਝੰਡਾ ਲਹਿਰਾਉਣਗੇ ਜਾ ਨਹੀਂ ਇਸ ਬਾਰੇ ਅੱਜ ਸੰਸਪੈਂਸ ਦੂਰ ਹੋ ਜਾਵੇਗਾ। 15 ਸਾਲ ਪੁਰਾਣੇ ਪਰਿਵਾਰਿਕ ਮਾਮਲੇ 'ਚ ਉਨ੍ਹਾਂ ਨੂੰ ਸੁਣਾਈ ਗਈ ਦੋ ਸਾਲ ਦੀ ਸਜ਼ਾ ਖਿਲਾਫ ਦਾਇਰ ਪਟੀਸ਼ਨ 'ਤੇ ਸੰਗਰੂਰ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਫੈਸਲਾ ਸੁਣਾਇਆ ਜਾਵੇਗਾ। ਅਦਾਲਤ 'ਚ ਮਾਮਲੇ ਦੀ ਸੁਣਵਾਈ ਪੂਰੀ ਹੋ ਚੁੱਕੀ ਹੈ। ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਜਿੱਥੇ ਸੰਗਰੂਰ ਅਦਾਲਤ ਦਾ ਫੈਸਲਾ ਸਰਕਾਰ ਵੱਲੋਂ ਹਾਈਕੋਰਟ ਨੂੰ ਸੌਂਪਿਆ ਜਾਣਾ ਹੈ।

ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

ਮੰਤਰੀ ਅਮਨ ਅਰੋੜਾ ਨਾਲ ਸਬੰਧਤ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਹੋਈ। ਅਦਾਲਤ ਵਿੱਚ ਸਵੇਰੇ ਦਸ ਵਜੇ ਤੋਂ ਸ਼ਾਮ ਸੱਤ ਵਜੇ ਤੱਕ ਸੁਣਵਾਈ ਚੱਲਦੀ ਰਹੀ। ਹਾਲਾਂਕਿ ਸ਼ਾਮ ਹੋਣ ਕਾਰਨ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਨਾਲ ਹੀ ਕਿਹਾ ਕਿ ਫੈਸਲਾ ਵੀਰਵਾਰ ਨੂੰ ਸੁਣਾਇਆ ਜਾਵੇਗਾ। ਇਸ ਫੈਸਲੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਗਈ ਹੈ।

ਰਾਜਪਾਲ ਨੇ ਵੀ ਮੁੱਖ ਮੰਤਰੀ ਨੂੰ ਲਿਖਿਆ ਸੀ ਪੱਤਰ

ਇੱਥੇ ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ 5 ਜਨਵਰੀ ਨੂੰ ਮੁੱਖ ਮੰਤਰੀ ਨੂੰ ਇੱਕ ਪੱਤਰ ਭੇਜਿਆ ਸੀ। ਪੱਤਰ ਵਿੱਚ ਉਨ੍ਹਾਂ ਕਿਹਾ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 'ਚ ਲਿਲੀ ਥਾਮਸ ਮਾਮਲੇ 'ਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਅਮਨ ਅਰੋੜਾ ਗਣਤੰਤਰ ਦਿਵਸ 'ਤੇ ਅੰਮ੍ਰਿਤਸਰ 'ਚ ਮੰਤਰੀ ਦੀ ਹੈਸੀਅਤ 'ਚ ਤਿਰੰਗਾ ਝੰਡਾ ਲਹਿਰਾਉਣ ਜਾ ਰਹੇ ਹਨ ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ। ਗਣਤੰਤਰ ਦਿਵਸ ਇੱਕ ਮਹੱਤਵਪੂਰਨ ਦਿਨ ਹੈ। ਅਜਿਹੀ ਸਥਿਤੀ ਵਿਚ ਦੇਸ਼ ਦੀ ਅਜਿਹੀ ਜ਼ਿੰਮੇਵਾਰੀ ਕਿਸੇ ਅਯੋਗ ਵਿਧਾਇਕ ਨੂੰ ਸੌਂਪਣਾ ਕਾਨੂੰਨੀ ਮਾਣ ਨੂੰ ਠੇਸ ਪਹੁੰਚਾਉਂਦਾ ਹੈ।

ਇਹ ਵੀ ਪੜ੍ਹੋ