ਸੰਤ ਸੀਚੇਵਾਲ ਨੇ ਇੱਕ ਹੋਰ ਪਿੰਡ ਦਾ ਗੰਦਾ ਪਾਣੀ ਬੁੱਢੇ ਦਰਿਆ 'ਚ ਜਾਣ ਤੋਂ ਰੋਕਿਆ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਪੰਜਾਬ ਸਰਕਾਰ ਬੁੱਢੇ ਦਰਿਆ ਨੂੰ ਸਾਫ ਕਰਨ ਲਈ ਪੂਰੀ ਤਰ੍ਹਾਂ ਬਚਨਵੱਧ ਹੈ। ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਨੇ ਇਸ ਕਾਰਜ ਵਿਚ ਅਗਵਾਈ ਕਰਕੇ ਵਾਤਾਵਰਨ ਪ੍ਰਤੀ ਲੋਕਾਂ ਵਿੱਚ ਚੇਤਨਾ ਪੈਦਾ ਕੀਤੀ ਹੈ।

Courtesy: ਪੰਜਾਬ ਸਰਕਾਰ ਬੁੱਢਾ ਦਰਿਆ ਨੂੰ ਸਾਫ਼ ਕਰਨ 'ਚ ਲੱਗੀ ਹੈ।

Share:

ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਚੱਲ ਰਹੀ ਕਾਰ ਸੇਵਾ ਦੌਰਾਨ ਤਾਜ਼ਪੁਰ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸਾਢੇ ਤਿੰਨ ਕਿਲੋਮੀਟਰ ਲੰਮੀ ਪਾਇਪ ਲਾਈਨ ਪਾਉਣ ਦਾ ਉਦਘਾਟਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਾਂਝੇ ਤੌਰ ‘ਤੇ ਕੀਤਾ। ਤਾਜ਼ਪੁਰ ਦਾ ਗੰਦਾ ਪਾਣੀ ਬੁੱਢੇ ਦਰਿਆ ਵਿੱਚ ਜਾ ਰਿਹਾ ਸੀ।ਤਾਜ਼ਪੁਰ ਪਿੰਡ ਵਿਚ ਛੱਪੜ ਦੀ ਥਾਂ ਨਹੀਂ ਸੀ ਜਿਸ ਕਾਰਨ ਵੱਡੀ ਸਮਸਿਆ ਆ ਰਹੀ ਹੈ। ਇਸ ਸਮੱਸਿਆ ਦਾ ਹੱਲ ਕੈਬਨਿਟ ਮੰਤਰੀ ਤੇ ਸੰਤ ਸੀਚੇਵਾਲ ਵੱਲੋਂ ਕੀਤਾ ਗਿਆ। 

225 ਐਮਐਲਡੀ ਪਲਾਂਟ ਟਰੀਟ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਪੰਜਾਬ ਸਰਕਾਰ ਬੁੱਢੇ ਦਰਿਆ ਨੂੰ ਸਾਫ ਕਰਨ ਲਈ ਪੂਰੀ ਤਰ੍ਹਾਂ ਬਚਨਵੱਧ ਹੈ। ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਨੇ ਇਸ ਕਾਰਜ ਵਿਚ ਅਗਵਾਈ ਕਰਕੇ ਵਾਤਾਵਰਨ ਪ੍ਰਤੀ ਲੋਕਾਂ ਵਿੱਚ ਚੇਤਨਾ ਪੈਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਤਾਜ਼ਪੁਰ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਦਿਆਂ ਸੰਤ ਸੀਚੇਵਾਲ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 19 ਲੱਖ ਦੀ ਗਰਾਂਟ ਦਿੱਤੀ ਹੈ। ਇਹ ਸਾਢੇ ਤਿੰਨ ਕਿਲੋਮੀਟਰ ਲੰਮੀ ਪਾਇਪ ਲਾਈਨ ਪੈਣ ਨਾਲ ਇਹ ਗੰਦਾ ਪਾਣੀ ਲੁਧਿਆਣੇ ਦੇ 225 ਐਮਐਲਡੀ ਪਲਾਂਟ ਵਿੱਚ ਟਰੀਟ ਹੋਣ ਲਈ ਜਾਵੇਗਾ।

6 ਪਿੰਡਾਂ ਦੀ ਸਮੱਸਿਆ ਹੱਲ 

ਇਸ ਮੌਕੇ ਭੂਖੜੀ ਖੁਰਦ ਦੇ ਸਰਪੰਚ ਸਤਪਾਲ ਸਿੰਘ ਨੇ ਆਪਣੇ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆਂਦਾ ਕਿ ਉਨ੍ਹਾਂ ਦੇ ਪਿੰਡ ਵਿੱਚ ਅਜੇ ਵੀ ਕੁਝ ਡੇਅਰੀਆਂ ਵਾਲੇ ਗੋਹਾ ਤੇ ਮੁਤਰਾਲ ਬੁੱਢੇ ਦਰਿਆ ਵਿਚ ਪਾ ਰਹੇ ਹਨ।ਪਿੰਡ ਵਾਸੀਆਂ ਵੱਲੋਂ ਦਿੱਤੀ ਸ਼ਿਕਾਇਤ ‘ਤੇ ਉਨ੍ਹਾਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਹਦਾਇਤ ਕੀਤੀ ਕਿ ਦੋਸ਼ੀਆਂ ਵਿਰੁੱਧ ਸਖਤੀ ਨਾਲ ਨਿਪਟਿਆ ਜਾਵੇ। ਤਾਜਪੁਰ ਦੇ ਗੰਦੇ ਪਾਣੀ ਦਾ ਵੀ ਪ੍ਰਬੰਧ ਹੋਣ ਨਾਲ ਹੁਣ ਤੱਕ 8 ਪਿੰਡ ਵਿਚੋਂ 6 ਪਿੰਡਾਂ ਦੇ ਗੰਦੇ ਪਾਣੀਆਂ ਦਾ ਪ੍ਰਬੰਧ ਸੰਤ ਸੀਚੇਵਾਲ ਦੀ ਅਗਵਾਈ ਵਿੱਚ ਹੋ ਗਿਆ ਹੈ। ਇੰਨ੍ਹਾਂ ਪਿੰਡਾਂ ਵਿੱਚੋਂ ਬਹੁਤੇ ਪਿੰਡ ਸਾਹਨੇਵਾਲ ਵਿਧਾਨ ਸਭਾ ਹਲਕੇ ਵਿੱਚ ਆਉਂਦੇ ਹਨ ਜਿਹੜਾ ਹਲਕਾ ਮੰਤਰੀ ਮੁੰਡੀਆਂ ਦਾ ਆਪਣਾ ਹੈ।

ਇਹ ਵੀ ਪੜ੍ਹੋ