ਪੰਜਾਬ ਦੇਸ਼ ਦਾ ਪਹਿਲਾ ਸੂਬਾ, ਜਿਸਨੇ ਬਣਾਈ ਸੜਕ ਸੁਰੱਖਿਆ ਫੋਰਸ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਗਏ ਇਸ ਉਪਰਾਲੇ ਸਦਕਾ ਹੀ ਸੰਭਵ ਹੋਇਆ ਹੈ। ਇਸ ਸਮੇਂ ਐਸਐਸਐਫ ਵਿੱਚ ਕੁੱਲ 5000 ਪੁਲਿਸ ਮੁਲਾਜ਼ਮ ਤਾਇਨਾਤ ਹਨ। ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ 45% ਦੀ ਕਮੀ ਆਈ ਹੈ।

Share:

ਪੰਜਾਬ ਨਿਊਜ ਸੜਕ ਸੁਰੱਖਿਆ ਫੋਰਸ (SSF) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਰੀਮ ਪ੍ਰੋਜੈਕਟ ਵਿੱਚ ਸ਼ਾਮਲ ਸੀ ਜਦੋਂ ਉਹ ਸੰਸਦ ਮੈਂਬਰ ਸਨ ਤਾਂ ਉਨ੍ਹਾਂ ਨੇ ਸੜਕ ਹਾਦਸਿਆਂ ਨੂੰ ਰੋਕਣ ਲਈ ਸਰਕਾਰੀ ਪ੍ਰਣਾਲੀ ਦੀ ਵਕਾਲਤ ਕੀਤੀ ਸੀ 2024 ਦੀ 27 ਫਰਵਰੀ ਨੂੰ ਉਨ੍ਹਾਂ ਨੇ 129 ਵਾਹਨਾਂ ਅਤੇ ਪੰਜ ਹਜ਼ਾਰ ਜਵਾਨਾਂ ਨਾਲ ਲੈਸ ਸੜਕ ਸੁਰੱਖਿਆ ਬਲ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 

ਪਿਛਲੇ 90 ਦਿਨਾਂ ਵਿੱਚ ਪੰਜਾਬ ਵਿੱਚ 4,901 ਸੜਕ ਹਾਦਸੇ ਵਾਪਰੇ, ਜਿਨ੍ਹਾਂ ਵਿੱਚੋਂ 4,254 ਪੀੜਤਾਂ ਨੂੰ ਮੌਕੇ ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਬਾਕੀ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਇਹ ਸਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਗਏ ਇਸ ਉਪਰਾਲੇ ਸਦਕਾ ਹੀ ਸੰਭਵ ਹੋਇਆ ਹੈ ਇਸ ਸਮੇਂ ਐਸਐਸਐਫ ਵਿੱਚ ਕੁੱਲ 5000 ਪੁਲਿਸ ਮੁਲਾਜ਼ਮ ਤਾਇਨਾਤ ਹਨ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ 45% ਦੀ ਕਮੀ ਆਈ ਹੈ

 

ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ 45 ਪ੍ਰਤੀਸ਼ਤ ਦਰ ਦੀ ਕਮੀ ਆਈ ਹੈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਹੈ ਇਸ ਫੋਰਸ ਵਿੱਚ 129 ਹਾਈਟੈਕ ਵਾਹਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਇਹ ਵਾਹਨ ਹਾਦਸਿਆਂ ਨੂੰ ਰੋਕਣ ਲਈ ਟਰੈਫਿਕ ਪ੍ਰਬੰਧਾਂ ਦੇ ਨਾਲ-ਨਾਲ ਲੋੜਵੰਦਾਂ ਦੀ ਮੁਸੀਬਤ ਵਿੱਚ ਮਦਦ ਕਰਨਗੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਲਈ ਫੋਰਸ ਬਣਾਈ ਗਈ ਹੈ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਹਰ ਰੋਜ਼ 17-18 ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆਉਂਦੇ ਹਨ

ਇਹ ਵੀ ਪੜ੍ਹੋ