ਪੰਜਾਬ ਵਿੱਚ 1 ਅਪ੍ਰੈਲ ਤੋਂ ਬਦਲੇਗਾ ਸਕੂਲਾਂ ਦਾ ਸਮਾਂ: ਨਵਾਂ ਫੈਸਲਾ, ਹੁਣ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ

ਦੁਪਹਿਰ ਵੇਲੇ ਘਰ ਤੋ ਬਾਹਰ ਘੱਟ ਤੋ ਘੱਟ ਨਿਕਲਿਆ ਜਾਵੇ। ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਕੁੱਝ ਸਮਾਂ ਠੰਡੀ ਥਾਂ ਜਿਵੇਂ ਕਿ ਰੁੱਖ ਹੇਠਾਂ ਬੈਠਿਆ ਜਾਵੇ। ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਏ ਜਾਣ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਅੌਰਤਾਂ ਨੂੰ ਗਰਮੀ ਲੱਗਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ, ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ।

Share:

School timings to change in Punjab from April 1 : ਪੰਜਾਬ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਅਕਾਦਮਿਕ ਸੈਸ਼ਨ ਦੇ ਨਾਲ, ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਆਵੇਗੀ। ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ, ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।

ਬਦਲ ਸਕਦਾ ਹੈ ਫੈਸਲਾ

ਹਾਲਾਂਕਿ, ਮਾਹਿਰਾਂ ਅਨੁਸਾਰ, ਜੇਕਰ ਇਸ ਸਮੇਂ ਦੌਰਾਨ ਗਰਮੀ ਬਹੁਤ ਜ਼ਿਆਦਾ ਵਧ ਜਾਂਦੀ ਹੈ ਜਾਂ ਕੋਈ ਐਮਰਜੈਂਸੀ ਸਥਿਤੀ ਪੈਦਾ ਹੁੰਦੀ ਹੈ, ਤਾਂ ਸਰਕਾਰ ਇਸ ਤੋਂ ਪਹਿਲਾਂ ਵੀ ਇਸ ਸਬੰਧ ਵਿੱਚ ਫੈਸਲਾ ਲੈ ਸਕਦੀ ਹੈ। ਪਹਿਲਾਂ, ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਹੀ ਸੀ।

ਪੰਜਾਬ ਵਿੱਚ ਲਗਾਤਾਰ ਵਧ ਰਹੀ ਗਰਮੀ

ਲਗਾਤਾਰ ਵਧ ਰਹੇ ਤਾਪਮਾਨ ਤੇ ਗਰਮ ਖ਼ੁਸ਼ਕ ਹਵਾਵਾਂ ਕਾਰਨ ਪੂਰੇ ਉੱਤਰੀ ਭਾਰਤ ਵਿਚ ਲੂ ਚੱਲ ਰਹੀ ਹੈ, ਜੋ ਕਿ ਅਗਲੇ ਕੁਝ ਦਿਨਾਂ ਤੱਕ ਬਣੀ ਰਹਿ ਸਕਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਗਰਮ ਲੂ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ ਆਦਿ ਦਾ ਵੱਧ ਤੋ ਵੱਧ ਸੇਵਨ ਕਰਨਾ ਚਾਹੀਦਾ ਹੈ। ਲੋਕਾਂ ਨੂੰ ਗਰਮੀ ਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ ਹੈ। ਤਿੱਖੀ ਧੁੱਪ ਤੋ ਬਚਣ ਲਈ ਦੁਪਹਿਰ ਵੇਲੇ ਘਰ ਤੋ ਬਾਹਰ ਘੱਟ ਤੋ ਘੱਟ ਨਿਕਲਿਆ ਜਾਵੇ। ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਕੁੱਝ ਸਮਾਂ ਠੰਡੀ ਥਾਂ ਜਿਵੇਂ ਕਿ ਰੁੱਖ ਹੇਠਾਂ ਬੈਠਿਆ ਜਾਵੇ। ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਏ ਜਾਣ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਅੌਰਤਾਂ ਨੂੰ ਗਰਮੀ ਲੱਗਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ, ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ।