ਸਿੱਧੂ ਮੂਸੇਵਾਲਾ ਦੇ ਘਰ ਗੂੰਜੀਆਂ ਕਿਲਕਾਰੀਆਂ,ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ

ਉਨ੍ਹਾਂ ਨੇ ਸੋਸ਼ਲ ਮੀਡੀਆ ਹੈਂਡਲ 'ਤੇ ਬੱਚੇ ਦੀ ਪਹਿਲੀ ਫੋਟੋ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਸਿੱਧੂ ਨੂੰ ਪਿਆਰ ਕਰਨ ਵਾਲਿਆਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਉਨ੍ਹਾਂ ਦੀ ਝੋਲੀ ਸਿੱਧੂ ਦਾ ਝੋਟਾ ਵੀਰ ਪਾਇਆ ਹੈ।

Share:

Punjab News: ਇੱਕ ਵਾਰ ਮੁੜ ਸਿੱਧੂ ਮੂਸੇਵਾਲਾ ਦੇ ਘਰ ਖੁਸ਼ੀਆਂ ਨੇ ਨਾਲ ਭਰ ਗਿਆ ਹੈ। ਸਿੱਧੂ ਦੀ ਮਾਤਾ ਚਰਨ ਕੌਰ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਹੈ। ਇਸਦੀ ਜਾਣਕਾਰੀ ਪਿਤਾ ਸਰਦਾਰ ਬਲਕੌਰ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਹੈਂਡਲ 'ਤੇ ਬੱਚੇ ਦੀ ਪਹਿਲੀ ਫੋਟੋ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਸਿੱਧੂ ਨੂੰ ਪਿਆਰ ਕਰਨ ਵਾਲਿਆਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਉਨ੍ਹਾਂ ਦਾ ਝੋਲੀ ਸਿੱਧੂ ਦਾ ਝੋਟਾ ਵੀਰ ਪਾਇਆ ਹੈ।

ਪਿਤਾ ਬਲਕੌਰ ਵੱਲੋਂ ਪਾਈ ਗਈ ਪੋਸਟ

ਬਲਕੌਰ ਸਿੰਘ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ- ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ।

ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ

ਇਹ ਵੀ ਪੜ੍ਹੋ