Punjab ਦੇ ਮੁੱਖ ਮੰਤਰੀ ਦੇ ਘਰ 'ਚ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਬੇਟੀ ਨੂੰ ਜਨਮ

CM ਭਗਵੰਤ ਮਾਨ ਤੀਜੀ ਵਾਰ ਪਿਤਾ ਬਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਬੱਚੇ ਸਨ। ਇਨ੍ਹਾਂ 'ਚ ਬੇਟਾ ਦਿਲਸ਼ਾਨ ਅਤੇ ਬੇਟੀ ਸੀਰਤ ਸ਼ਾਮਲ ਹਨ।

Share:

Pujab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਹੋਇਆ ਸੀ। ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ- ਮਾਂ ਅਤੇ ਬੱਚਾ ਸਿਹਤਮੰਦ ਹਨ। ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ।

ਸੀਐਮ ਨੇ ਸਾਂਝੀ ਕੀਤੀ ਖੁਸ਼ਖਬਰੀ

ਸੀਐਮ ਭਗਵੰਤ ਮਾਨ ਨੇ ਖੁਦ ਡਾਕਟਰ ਗੁਰਪ੍ਰੀਤ ਕੌਰ ਦੇ ਗਰਭ ਅਵਸਥਾ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ। ਮੁੱਖ ਮੰਤਰੀ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ। ਇਸ ਦੌਰਾਨ ਉਹ ਸਟੇਜ 'ਤੇ ਕਹਿ ਰਹੇ ਸਨ ਕਿ ਧੀਆਂ ਨੂੰ ਕੁੱਖ 'ਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।

ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਮਾਰਚ ਮਹੀਨੇ ਉਨ੍ਹਾਂ ਦੇ ਘਰ ਵੀ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਗਰਭਵਤੀ ਹੈ। ਇਸ ਤੋਂ ਬਾਅਦ ਉਹ ਸ਼ਿਵਰਾਤਰੀ 'ਤੇ ਪੂਜਾ ਕਰਨ ਲਈ ਆਪਣੀ ਪਤਨੀ ਨਾਲ ਮੋਹਾਲੀ ਦੇ ਸ਼ਿਵ ਮੰਦਰ ਪਹੁੰਚੇ ਸਨ।

ਜੁਲਾਈ 2022 ਵਿੱਚ ਸੀਐਮ ਨੇ ਡਾ.ਗੁਰਪ੍ਰੀਤ ਕੌਰ ਨਾਲ ਕਰਵਾਇਆ ਸੀ ਦੂਜਾ ਵਿਆਹ

ਦੱਸ ਦੇਈਏ ਕਿ ਗੁਰਪ੍ਰੀਤ ਕੌਰ ਸੀਐਮ ਭਗਵੰਤ ਮਾਨ ਦੀ ਦੂਜੀ ਪਤਨੀ ਹੈ। ਦੋਵਾਂ ਦਾ ਵਿਆਹ 7 ਜੁਲਾਈ 2022 ਨੂੰ ਚੰਡੀਗੜ੍ਹ 'ਚ ਹੋਇਆ ਸੀ। ਇਹ ਵਿਆਹ ਸਿੱਖ ਪਰੰਪਰਾਵਾਂ ਅਤੇ ਆਨੰਦ ਕਾਰਜਾਂ ਅਨੁਸਾਰ ਹੋਇਆ ਸੀ। ਗੁਰਪ੍ਰੀਤ ਕੌਰ ਮੂਲ ਰੂਪ ਤੋਂ ਪਿਹੋਵਾ, ਹਰਿਆਣਾ ਦੀ ਰਹਿਣ ਵਾਲੇ ਹਨ ਅਤੇ ਪੇਸ਼ੇ ਤੋਂ ਡਾਕਟਰ ਹੈ। ਡਾਕਟਰ ਗੁਰਪ੍ਰੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ।

ਇਸ ਤੋਂ ਪਹਿਲਾਂ ਸਾਲ 2015 'ਚ ਭਗਵੰਤ ਮਾਨ ਨੇ ਆਪਣੀ ਪਹਿਲੀ ਪਤਨੀ ਇੰਦਰਜੀਤ ਕੌਰ ਨੂੰ ਤਲਾਕ ਦੇ ਦਿੱਤਾ ਸੀ। ਉਸ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਵੀ ਹਨ। ਬੇਟੀ ਦਾ ਨਾਂ ਸੀਰਤ ਕੌਰ ਅਤੇ ਪੁੱਤਰ ਦਾ ਨਾਂ ਦਿਲਸ਼ਾਨ ਹੈ। ਦੋਵਾਂ ਨੂੰ ਕਈ ਮੌਕਿਆਂ 'ਤੇ ਆਪਣੇ ਪਿਤਾ ਅਤੇ ਸੀਐਮ ਭਗਵੰਤ ਮਾਨ ਨਾਲ ਵੀ ਦੇਖਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ