ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਸੀਂਚੇਵਾਲ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਮੀਟਿੰਗ ਦੌਰਾਨ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਬੁੱਢੇ ਦਰਿਆ ਵਿੱਚ ਵੱਖ-ਵੱਖ ਥਾਵਾਂ ਤੋਂ ਗੋਬਰ, ਉਦਯੋਗਿਕ ਅਤੇ ਸੀਵਰੇਜ ਦੀ ਡੰਪਿੰਗ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ।

Courtesy: ਸੰਤ ਸੀਂਚੇਵਾਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Share:

ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਂਚੇਵਾਲ ਨੇ ਸੋਮਵਾਰ ਨੂੰ 'ਬੁੱਢਾ ਦਰਿਆ' ਨੂੰ ਮੁੜ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਬੁੱਢੇ ਦਰਿਆ ਵਿੱਚ ਵੱਖ-ਵੱਖ ਥਾਵਾਂ ਤੋਂ ਗੋਬਰ, ਉਦਯੋਗਿਕ ਅਤੇ ਸੀਵਰੇਜ ਦੀ ਡੰਪਿੰਗ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ। ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਏ.ਡੀ.ਸੀ ਅਮਰਜੀਤ ਬੈਂਸ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ) ਐਕਸੀਅਨ ਬਲਰਾਜ ਸਿੰਘ ਸਮੇਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ), ਡਰੇਨੇਜ ਵਿਭਾਗ, ਪੀ.ਐਸ.ਪੀ.ਸੀ.ਐਲ ਆਦਿ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।

ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼

ਰਾਜ ਸਭਾ ਮੈਂਬਰ ਸੀਂਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਨੂੰ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿੱਚ ਬਾਇਓ-ਗੈਸ ਪਲਾਟਾਂ ਨੂੰ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਸੀਂਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਦਰਿਆ ਦੀ ਸਫਾਈ ਲਈ ਸਮੂਹਿਕ ਕਦਮ ਚੁੱਕਣ ਦੀ ਲੋੜ ਦੱਸਦੇ ਹੋਏ, ਰਾਜ ਸਭਾ ਮੈਂਬਰ ਸੀਚੇਵਾਲ ਨੇ ਨਿਵਾਸੀਆਂ ਅਤੇ ਉਦਯੋਗ ਨੂੰ ਅਪੀਲ ਕੀਤੀ ਕਿ ਉਹ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ।

ਇਹ ਵੀ ਪੜ੍ਹੋ