Sidhu V/s Warring: ਸਿੱਧੂ ਨੇ ਵਖਰੇ ਅੰਦਾਜ਼ ਵਿੱਚ ਦਿੱਤਾ ਜਵਾਬ- ਨਾ ਮੈਂ ਡਿੱਗਿਆ, ਨਾ ਮੇਰੀ ਉਮੀਦਾਂ ਦਾ ਕੋਈ ਬੁਰਜ ਡਿੱਗਿਆ...

Sidhu V/s Warring: ਸਿੱਧੂ ਨੇ ਬਿਨ੍ਹਾਂ ਨਾਂ ਲਏ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹਮਲਾ ਬੋਲਿਆ ਹੈ। ਦਸ ਦੇਈਏ ਕਿ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦੀ ਮੋਗਾ ਰੈਲੀ ਦਾ ਪ੍ਰਬੰਧ ਕਰਨ ਵਾਲੇ 2 ਆਗੂਆਂ ਨੂੰ ਮੁਅੱਤਲ ਕਰ ਦਿੱਤਾ ਸੀ। ਇਹ ਮਾਮਲਾ ਹੁਣ ਗਰਮਾਉਂਦਾ ਨਜ਼ਰ ਆ ਰਿਹਾ ਹੈ।

Share:

Sidhu V/s Warring: ਨਾ ਮੈਂ ਡਿੱਗਿਆ, ਨਾ ਮੇਰੀ ਉਮੀਦਾਂ ਦਾ ਕੋਈ ਬੁਰਜ ਡਿੱਗਿਆ, ਪਰ ਹਰ ਕਿਸੇ ਨੇ ਮੈਨੂੰ ਡਿੱਗਣ ਦੀ ਕੋਸ਼ਿਸ਼ ਕੀਤੀ, ਬਾਰ ਬਾਰ ਡਿੱਗਿਆ ! ਇਹ ਕਰਾਰਾ ਜ਼ਵਾਬ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਖਾਤੇ (X) ਤੇ ਦਿੱਤਾ ਹੈ। ਉਨ੍ਹਾਂ ਨੇ ਬਿਨ੍ਹਾਂ ਨਾਂ ਲਏ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹਮਲਾ ਬੋਲਿਆ ਹੈ। ਦਸ ਦੇਈਏ ਕਿ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦੀ ਮੋਗਾ ਰੈਲੀ ਦਾ ਪ੍ਰਬੰਧ ਕਰਨ ਵਾਲੇ 2 ਆਗੂਆਂ ਨੂੰ ਮੁਅੱਤਲ ਕਰ ਦਿੱਤਾ ਸੀ। ਇਹ ਮਾਮਲਾ ਹੁਣ ਗਰਮਾਉਂਦਾ ਨਜ਼ਰ ਆ ਰਿਹਾ ਹੈ। ਆਪਣੇ ਸ਼ਾਇਰਾਨਾ ਅੰਦਾਜ਼ ਵਿੱਚ ਜਵਾਬ ਦੇਣ ਲਈ ਜਾਣੇ ਜਾਂਦੇ ਸਿੱਧੂ ਦਾ ਇਹ ਪਲਟਵਾਰ ਸੋਸ਼ਲ ਮੀਡੀਆ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 

ਮਾਲਵਿਕਾ ਸੂਦ ਨੇ ਭੇਜੀ ਸੀ ਹਾਈਕਮਾਂਡ ਨੂੰ ਸ਼ਿਕਾਇਤ

ਦਸ ਦੇਈਏ ਕਿ 21 ਜਨਵਰੀ ਨੂੰ ਨਵਜੋਤ ਸਿੱਧੂ ਨੇ ਮੋਗਾ 'ਚ ਰੈਲੀ ਕੀਤੀ ਸੀ। ਇਸਦਾ ਪ੍ਰਬੰਧ ਮਹੇਸ਼ਇੰਦਰ ਸਿੰਘ ਨਿਹਾਲ ਵਾਲਾ ਅਤੇ ਧਰਮਪਾਲ ਸਿੰਘ ਵੱਲੋਂ ਕੀਤਾ ਗਿਆ ਸੀ। ਰੈਲੀ ਸਬੰਧੀ ਮੋਗਾ ਦੀ ਸੀਨੀਅਰ ਕਾਂਗਰਸੀ ਆਗੂ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੱਲੋਂ ਪਾਰਟੀ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਅਤੇ ਹਲਕੇ ਦੇ ਕਾਂਗਰਸੀ ਆਗੂਆਂ ਨੂੰ ਵੀ ਇਸ ਲਈ ਬੁਲਾਇਆ ਨਹੀਂ ਗਿਆ। ਜਿਸ ਤੋਂ ਬਾਅਦ ਪਾਰਟੀ ਹਾਈਕਮਾਂਡ ਨੇ ਮਹੇਸ਼ਇੰਦਰ ਸਿੰਘ ਅਤੇ ਧਰਮਪਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਜਦੋਂ ਕਿ ਪਾਰਟੀ ਪ੍ਰਧਾਨ ਰਾਜਾ ਵੜਿੰਗ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਨ ਕਿ ਪਾਰਟੀ ਵਿੱਚ ਅਨੁਸ਼ਾਸਨ ਨੂੰ ਕਿਸੇ ਵੀ ਕੀਮਤ 'ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਰੈਲੀ ਖ਼ਤਮ ਹੋਣ ਤੋਂ 2 ਘੰਟੇ ਬਾਅਦ ਭੇਜ ਦਿੱਤਾ ਗਿਆ ਸੀ ਨੋਟਿਸ

ਮਹੇਸ਼ਇੰਦਰ ਸਿੰਘ ਨੇ ਦਲੀਲ ਦਿੱਤੀ ਸੀ ਕਿ ਇਹ ਰੈਲੀ ਨਵਜੋਤ ਸਿੱਧੂ ਵੱਲੋਂ ਕਰਵਾਈ ਗਈ ਸੀ। ਉਸ ਨੇ ਇਸ ਨੂੰ ਆਯੋਜਿਤ ਕੀਤਾ ਹੈ। ਇਸ ਰੈਲੀ ਵਿੱਚ ਸੀਨੀਅਰ ਆਗੂ ਲਾਲ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੂੰ ਇਹ ਨੋਟਿਸ ਰੈਲੀ ਖ਼ਤਮ ਹੋਣ ਤੋਂ 2 ਘੰਟੇ ਬਾਅਦ ਭੇਜਿਆ ਗਿਆ ਸੀ। ਜੇਕਰ ਅਜਿਹਾ ਸੀ ਤਾਂ ਪਹਿਲਾਂ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਨੋਟਿਸ ਦਿੱਤਾ ਜਾਣਾ ਚਾਹੀਦਾ ਸੀ।

ਇਹ ਵੀ ਪੜ੍ਹੋ