ਗੁਰਦਾਸਪੁਰ ਦੀ ਨਬੀਪੁਰ ਕਲੋਨੀ 'ਚ ਨਵਜੰਮੇ ਬੱਚੇ ਦਾ ਭਰੂਣ ਮਿਲਣ ਨਾਲ ਫੈਲੀ ਸਨਸਨੀ

ਭਰੂਣ ਦੇ ਅੱਧੇ ਸਰੀਰ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ-ਨੋਚ ਕੇ ਖਾ ਲਿਆ। ਇਹ ਘਟਨਾ ਬਹੁਤ ਹੀ ਸ਼ਰਮਨਾਕ ਹੈ। ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਫਿਲਹਾਲ ਇਹ ਨਵਜੰਮਿਆ ਬੱਚਾ ਲੜਕੀ ਹੈ ਜਾਂ ਲੜਕਾ ਇਹ ਪਤਾ ਨਹੀਂ ਲੱਗ ਸਕਿਆ।

Share:

ਵੀਰਵਾਰ ਨੂੰ ਗੁਰਦਾਸਪੁਰ ਦੀ ਨਬੀਪੁਰ ਕਲੋਨੀ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਵਜੰਮੇ ਬੱਚੇ ਦਾ ਭਰੂਣ ਮਿਲਿਆ। ਹਾਲਾਂਕਿ, ਕੁੱਤਿਆਂ ਦੁਆਰਾ ਭਰੂਣ ਨੂੰ ਬੁਰੀ ਤਰ੍ਹਾਂ ਨੋਚ-ਨੋਚ ਕੇ ਖਾਧਾ ਗਿਆ ਸੀ। ਦੂਜੇ ਪਾਸੇ ਥਾਣਾ ਸਦਰ ਦੀ ਪੁਲਿਸ ਨੇ ਭਰੂਣ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। 

ਕੀ ਹੈ ਮਾਮਲਾ

ਕਿਸਾਨ ਆਗੂ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਪਿੰਡ ਵਿੱਚ ਕੋਈ 9 ਮਹੀਨੇ ਦੋ ਦਿਨ ਦੇ ਭਰੂਣ ਨੂੰ ਡਿਲੀਵਰੀ ਤੋਂ ਬਾਅਦ ਸੜਕ ਕਿਨਾਰੇ ਛੱਡ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪਿੰਡ 'ਚ ਘੁੰਮ ਰਹੇ ਆਵਾਰਾ ਕੁੱਤੇ ਭਰੂਣ ਨੂੰ ਚੁੱਕ ਕੇ ਕਾਰ ਹੇਠਾਂ ਲੈ ਗਏ। ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਆਵਾਰਾ ਕੁੱਤਿਆਂ ਨੂੰ ਦੇਖਆਂ ਤਾਂ ਬੱਚੇ ਨੂੰ ਬਚਾਉਣ ਲਈ ਅੱਗੇ ਆ ਕੇ ਕੁੱਤਿਆਂ ਨੂੰ ਭਜਾ ਦਿੱਤਾ। ਪਰ ਜਦੋਂ ਤੱਕ ਬੱਚੇ ਨੂੰ ਬਚਾਇਆ ਗਿਆ ਉਦੋਂ ਤੱਕ ਆਵਾਰਾ ਕੁੱਤੇ ਭਰੂਣ ਦੇ ਹੇਠਲੇ ਅੱਧੇ ਹਿੱਸੇ ਨੂੰ ਖਾ ਚੁੱਕੇ ਸਨ। ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਬੱਚੇ ਦੇ ਅੰਗ ਪੂਰੇ ਬਣੇ ਹੋਏ ਸਨ।

ਪ੍ਰਸ਼ਾਸਨ ਤੋਂ ਮੰਗ 

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਜਿਸ ਨੇ ਵੀ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦਿੱਤਾ ਹੈ, ਉਸ ਦਾ ਪਤਾ ਲਗਾ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਲੋਕ ਭਵਿੱਖ ਵਿੱਚ ਅਜਿਹੀ ਘਿਨਾਉਣੀ ਹਰਕਤ ਕਰਨ ਤੋਂ ਪਹਿਲਾਂ ਦੋ ਵਾਰ ਸੋਚਣ। 

ਪੋਸਟ ਮਾਰਟਮ ਲਈ ਭੇਜਿਆ 

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੇ ਇੰਚਾਰਜ ਅਮਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਜਿਨ੍ਹਾਂ ਨੇ ਪਿੰਡ ਦੇ ਲੋਕਾਂ ਤੋਂ ਸੂਚਨਾ ਮਿਲਣ ਦੇ ਬਾਅਦ ਮ੍ਰਿਤਕ ਭਰੂਣ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਇਹ ਵੀ ਪੜ੍ਹੋ