ਅਬੋਹਰ 'ਚ ਫੈਲੀ ਸਨਸਨੀ, ਫੰਦੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੌਕੇ 'ਤੇ ਪਹੁੰਚੀ ਪੁਲਿਸ

ਪਿੰਡ ਤੁਟਵਾਲੀ ਦਾ ਰਹਿਣ ਵਾਲਾ 30 ਸਾਲਾ ਬਲਜੀਤ ਸਿੰਘ ਅਣਵਿਆਹਿਆ ਸੀ ਅਤੇ ਮਿਹਨਤ ਮਜ਼ਦੂਰੀ ਕਰਦਾ ਸੀ

Share:

ਹਾਈਲਾਈਟਸ

  • ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਣਪਛਾਤੇ ਲੋਕਾਂ 'ਤੇ ਉਸ ਦਾ ਕਤਲ ਕਰਕੇ ਲਾਸ਼ ਲਟਕਾਉਣ ਦਾ ਦੋਸ਼ ਲਾਇਆ

ਅਬੋਹਰ ਫਾਜ਼ਿਲਕਾ ਰੋਡ 'ਤੇ ਪਿੰਡ ਤੂਤਾਂ ਦੇ ਰਹਿਣ ਵਾਲੇ ਨੌਜਵਾਨ ਦੀ ਲਾਸ਼ ਪੁੱਡਾ ਕਲੋਨੀ ਨੇੜੇ ਚਾਹ ਦੇ ਖੋਖੇ 'ਚ ਸ਼ੱਕੀ ਹਾਲਾਤਾਂ 'ਚ ਫੰਦੇ ਨਾਲ ਲਟਕਦੀ ਹੋਈ ਮਿਲੀ ਹੈ। ਜਿਸ ਨੂੰ ਸਿਟੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਦੀ ਮਦਦ ਨਾਲ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤੁਟਵਾਲੀ ਦਾ ਰਹਿਣ ਵਾਲਾ 30 ਸਾਲਾ ਬਲਜੀਤ ਸਿੰਘ ਅਣਵਿਆਹਿਆ ਸੀ ਅਤੇ ਮਿਹਨਤ ਮਜ਼ਦੂਰੀ ਕਰਦਾ ਸੀ। ਬੀਤੀ ਰਾਤ ਉਸ ਦੀ ਲਾਸ਼ ਫਾਜ਼ਿਲਕਾ ਰੋਡ ਚੁੰਗੀ 'ਤੇ ਚਾਹ ਦੇ ਖੋਖੇ 'ਚ ਲਟਕਦੀ ਮਿਲੀ। ਸੂਚਨਾ ਮਿਲਦੇ ਹੀ ਨਰ ਸੇਵਾ ਸੰਮਤੀ ਮੈਂਬਰ ਸੋਨੂੰ ਗਰੋਵਰ ਮੌਕੇ 'ਤੇ ਪਹੁੰਚੇ ਅਤੇ ਥਾਣਾ ਸਿਟੀ ਵਨ ਦੀ ਪੁਲਿਸ ਨੂੰ ਸੂਚਨਾ ਦਿੱਤੀ।
ਪੋਸਟ ਮਾਰਟਮ ਰਿਪੋਰਟ ਵਿੱਚ ਹੋਵੇਗਾ ਕਾਰਣਾਂ ਦਾ ਖੁਲਾਸਾ 

ਏਐਸਆਈ ਕੁਲਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਲਾਸ਼ ਨੂੰ ਹੇਠਾਂ ਉਤਾਰ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਣਪਛਾਤੇ ਲੋਕਾਂ 'ਤੇ ਉਸ ਦਾ ਕਤਲ ਕਰਕੇ ਲਾਸ਼ ਲਟਕਾਉਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਸੁਨੀਲ ਕੁਮਾਰ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਹ ਖੁਦਕੁਸ਼ੀ ਸੀ ਜਾਂ ਕਤਲ ਤੋਂ ਬਾਅਦ ਉਸਨੂੰ ਫੰਦੇ ਨਾਲ ਲਟਕਾਇਆ ਗਿਆ ਸੀ।

ਇਹ ਵੀ ਪੜ੍ਹੋ