ਤਰਨਤਾਰਨ 'ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਕਈ ਰਾਉਂਡ ਕਰਾਸ ਫਾਇਰਿੰਗ

ਇੱਕ ਲੁਟੇਰਾ ਕਾਬੂ, ਦੂਜਾ ਫਰਾਰ, ਪੁਲਿਸ ਵੱਲੋਂ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ

Share:

ਤਰਨਤਾਰਨ 'ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਣ ਦੀ ਖਬਰ ਹੈ। ਦੋਵਾਂ ਪਾਸਿਆਂ ਤੋਂ ਕਈ ਰਾਉਂਡ ਕਰਾਸ ਫਾਇਰਿੰਗ ਹੋਈ ਹੈ। ਲੁਟੇਰਿਆਂ ਕੋਲ ਆਟੋਮੈਟਿਕ ਹਥਿਆਰ ਸਨ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ ਜਦਕਿ ਦੂਜਾ ਉੱਥੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

 

ਪੁਲਿਸ ਨੇ ਕੀਤਾ ਪਿੱਛਾ

ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲੁਟੇਰੇ ਪਿੰਡ ਤੂਤ ਭਾਗਲਾ ਵੱਲ ਜਾ ਰਹੇ ਹਨ। ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਲੁਟੇਰਿਆਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਦੌਰਾਨ ਲੁਟੇਰਿਆਂ ਨੇ ਉਨ੍ਹਾਂ ਦੀ ਕਾਰ ਨਾਲ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬਾਈਕ ਸਵਾਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਗੋਲੀਬਾਰੀ ਤੋਂ ਬਾਅਦ ਇੱਕ ਲੁਟੇਰੇ ਨੂੰ ਫੜਨ ਵਿੱਚ ਕਾਮਯਾਬ ਹੋ ਗਈ, ਹਾਲਾਂਕਿ ਦੂਜਾ ਅਜੇ ਤੱਕ ਲਾਪਤਾ ਹੈ। ਤਰਨਤਾਰਨ ਪੁਲਿਸ ਫਰਾਰ ਲੁਟੇਰੇ ਦੀ ਭਾਲ 'ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ