ਐੱਸਜੀਪੀਸੀ ਨੇ ਫਿਰ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਸਬੰਧੀ ਪਹਿਲਾਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਸੀ। ਪਰ ਪ੍ਰਧਾਨ ਮੰਤਰੀ ਨੇ ਗ੍ਰਹਿ ਮੰਤਰੀ ਨਾਲ ਸੰਪਰਕ ਕਰਨ ਲਈ ਕਿਹਾ ਸੀ, ਜਿਸ 'ਤੇ ਹੁਣ ਗ੍ਰਹਿ ਮੰਤਰੀ ਨੂੰ ਵੀ ਪੱਤਰ ਭੇਜਿਆ ਗਿਆ ਹੈ।

Share:

ਹਾਈਲਾਈਟਸ

  • ਧਾਮੀ ਮੇਲਾ ਮਾਘੀ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ

ਐੱਸਜੀਪੀਸੀ ਨੇ ਇਕ ਵਾਰ ਫਿਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਚੱਕਿਆ ਹੈ। ਇਸ ਸੰਬੰਧ ਵਿੱਚ ਹੁਣ ਕਮੇਟੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਪਹਿਲੀ ਵਾਰ ਐੱਸਜੀਪੀਸੀ ਨੇ ਕਮੇਟੀ ਬਣਾਈ ਸੀ, ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਨੇ ਵੀ ਕਮੇਟੀ ਬਣਾ ਦਿੱਤੀ ਸੀ।

ਪਹਿਲਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਸੀ ਪੱਤਰ 

ਧਾਮੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗ੍ਰਹਿ ਮੰਤਰੀ ਨੂੰ ਵੀ ਪੱਤਰ ਲਿਖਿਆ ਗਿਆ ਹੈ। ਇਸ ਬਾਰੇ ਵਿੱਚ ਅਕਾਲ ਤਖ਼ਤ ਸਾਹਿਬ ਨਾਲ ਵੀ ਗੱਲਬਾਤ ਚੱਲ ਰਹੀ ਹੈ। ਇਸ ਸਬੰਧੀ ਪਹਿਲਾਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਸੀ। ਪਰ ਪ੍ਰਧਾਨ ਮੰਤਰੀ ਨੇ ਗ੍ਰਹਿ ਮੰਤਰੀ ਨਾਲ ਸੰਪਰਕ ਕਰਨ ਲਈ ਕਿਹਾ ਸੀ, ਜਿਸ 'ਤੇ ਹੁਣ ਗ੍ਰਹਿ ਮੰਤਰੀ ਨੂੰ ਵੀ ਪੱਤਰ ਭੇਜਿਆ ਗਿਆ ਹੈ। ਧਾਮੀ ਮੇਲਾ ਮਾਘੀ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। 

 

ਕੱਲ ਖਤਮ ਹੋਵੇਗਾ ਮੇਲਾ ਮਾਘੀ 

ਮੇਲਾ ਮਾਘੀ ਮੌਕੇ ਸੰਗਤ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਰਕਾਬ ਗੰਜ ਸਾਹਿਬ, ਗੁਰਦੁਆਰਾ ਟਿੱਬੀ ਸਾਹਿਬ ਅਤੇ ਗੁਰਦੁਆਰਾ ਦਾਤਨਸਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿਚ ਮੱਥਾ ਟੇਕ ਰਹੀ ਹੈ। ਮੇਲਾ ਮਾਘੀ ਭਾਵੇਂ ਰਵਾਇਤੀ ਤੌਰ ’ਤੇ 15 ਜਨਵਰੀ ਨੂੰ ਨਗਰ ਕੀਰਤਨ ਨਾਲ ਸਮਾਪਤ ਹੋਵੇਗਾ ਪਰ ਮਨੋਰੰਜਨ ਮੇਲਾ ਅਤੇ ਹੋਰ ਸਟਾਲ 28 ਫਰਵਰੀ ਤੱਕ ਚੱਲਦੇ ਰਹਿਣਗੇ।

ਇਹ ਵੀ ਪੜ੍ਹੋ