SGPC ਨੇ ਦਿੱਲੀ ਧਰਨਾ ਕੀਤਾ ਰੱਦ, ਜਾਣੋ ਕੀ ਹੈ ਕਾਰਣ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ 20 ਦਸੰਬਰ ਨੂੰ ਹੋਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।  

Share:

ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ (SGPC) ਨੇ 20 ਦਸੰਬਰ ਨੂੰ ਦਿੱਲੀ 'ਚ ਹੋਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ 20 ਦਸੰਬਰ ਨੂੰ ਹੋਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ 5 ਮੈਂਬਰੀ ਵਫ਼ਦ ਨਿਯੁਕਤ ਕੀਤਾ ਗਿਆ ਸੀ ਅਤੇ ਉਸ 5 ਮੈਂਬਰੀ ਕਮੇਟੀ ਨੇ ਖ਼ੁਦ ਇਸ ਤੇ ਕੰਮ ਕੀਤਾ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਯਤਨ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ, ਜਿਸ ਤੋਂ ਬਾਅਦ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿੱਚ ਕੀਤੇ ਜਾ ਰਹੇ ਧਰਨੇ ’ਤੇ ਇਤਰਾਜ਼ ਚੁੱਕਿਆ ਹੈ ਅਤੇ ਕਿਹਾ ਹੈ ਕਿ 5 ਮੈਂਬਰੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲਬਾਤ ਕਰਨ ਦੀ ਕੋਸ਼ਿਸ਼ ਕਰਨ ਦਾ ਫੈਸਲਾ ਕੀਤਾ ਗਿਆ ਸੀ ਤਾਂ ਫਿਰ ਸ਼੍ਰੋਮਣੀ ਕਮੇਟੀ ਵੱਲੋਂ ਧਰਨਾ ਕਿਉਂ ਦਿੱਤਾ ਜਾਵੇ। ਪੱਤਰ ਨੂੰ ਦੇਖਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਹੋਣ ਵਾਲਾ ਧਰਨਾ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ