ਐਸ.ਜੀ.ਪੀ.ਸੀ ਚੌਣਾਂ ਅੱਜ: ਧਾਮੀ ਤੇ ਘੁੰਨਸ ਵਿਚ ਮੁਕਾਬਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ […]

Share:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਪ੍ਰਧਾਨ ਦੀ ਚੋਣ ਮੀਟਿੰਗ ਦੌਰਾਨ ਵੋਟਿੰਗ ਰਾਹੀਂ ਕੀਤੀ ਜਾਵੇਗੀ। ਇਸ ਮੁਕਾਬਲੇ ਵਿੱਚ ਹੁਣ ਤੱਕ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਧਾਮੀ ਨੂੰ ਤਾਕਤਵਰ ਦੱਸਿਆ ਜਾ ਰਿਹਾ ਹੈ। ਮੈਂਬਰਾਂ ਦੀ ਵੋਟ ਗਿਣਤੀ ਅਨੁਸਾਰ ਧਾਮੀ ਤੋਂ ਹੈਟ੍ਰਿਕ ਲਗਾਉਣ ਦੀ ਪੂਰੀ ਆਸ ਹੈ। ਇਸ ਵਾਰ ਬਲਬੀਰ ਸਿੰਘ ਘੁੰਨਸ ਧਾਮੀ ਨੂੰ ਚੁਣੌਤੀ ਦੇਣ ਲਈ ਮੈਦਾਨ ਵਿੱਚ ਹਨ, ਕਿਉਂਕਿ ਬਲਬੀਰ ਸਿੰਘ ਨੂੰ ਵੱਖ-ਵੱਖ ਧੜਿਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੀਡੀਆ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ੁਦ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸਮੁੱਚੀ ਵਿਰੋਧੀ ਧਿਰ ਦੀ ਤਰਫ਼ੋਂ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ।