SGPC ਪ੍ਰਧਾਨ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ, ਪੜੋ ਪੂਰੀ ਖਬਰ

ਇਸ ਦੇ ਨਾਲ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਦਾ ਮੁੱਦਾ ਵੀ ਉਠਾਇਆ ਗਿਆ। ਧਾਮੀ ਨੇ ਕਿਹਾ ਕਿ ਰਾਜਪਾਲ ਵੱਲੋਂ ਸਭ ਕੁਝ ਧਿਆਨ ਨਾਲ ਸੁਣਿਆ ਗਿਆ।

Share:

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਬੰਦੀ ਸਿੱਖਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਕਰ ਕੈਦ ਵਿੱਚ ਤਬਦੀਲੀ ਕੀਤੀ ਜਾਵੇ। ਇਸ ਦੇ ਨਾਲ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਦਾ ਮੁੱਦਾ ਵੀ ਉਠਾਇਆ ਗਿਆ। ਧਾਮੀ ਨੇ ਕਿਹਾ ਕਿ ਰਾਜਪਾਲ ਵੱਲੋਂ ਸਭ ਕੁਝ ਧਿਆਨ ਨਾਲ ਸੁਣਿਆ ਗਿਆ। ਧਾਮੀ ਨੇ ਕਿਹਾ ਕਿ ਬੁੰਗਾ ਸਾਹਿਬ 'ਚ ਗੋਲੀ ਕਿਸ ਦੇ ਕਹਿਣ 'ਤੇ ਚੱਲੀ ਸੀ, ਇਨ੍ਹਾਂ ਸਾਰੀਆਂ ਮੰਗਾਂ ਸਬੰਧੀ ਮੰਗ ਪੱਤਰ ਰਾਜਪਾਲ ਨੂੰ ਸੌਂਪਿਆ ਗਿਆ ਹੈ।

ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਲੜ ਰਹੀ ਪੰਜ ਮੈਂਬਰੀ ਕਮੇਟੀ

ਧਾਮੀ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਪਹਿਲਾਂ ਹੀ ਰਾਜੋਆਣਾ ਦੀ ਸਜ਼ਾ ਮੁਆਫ਼ ਕਰਵਾਉਣ ਲਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ 2019 ਵਿੱਚ ਕੇਂਦਰ ਸਰਕਾਰ ਨੇ ਸਿੱਖਾਂ ਦੀ ਸਜ਼ਾ, ਰਿਹਾਈ ਅਤੇ ਮੁਆਫ਼ੀ ਦੀ ਗੱਲ ਕੀਤੀ ਸੀ। ਪਰ ਪੰਜ ਸਾਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਸੰਘਰਸ਼ ਕਰਨ ਤੋਂ ਬਾਅਦ ਵੀ ਬੰਦੀ ਸਿੱਖਾਂ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ।

SGPC ਯੂਟਿਊਬ ਚੈਨਲ ਕਰੇਗੀ ਸ਼ੁਰੂ

ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦੀ ਹੀ ਦਮਦਮਾ ਸਾਹਿਬ ਲਈ ਯੂ-ਟਿਊਬ ਚੈਨਲ ਸ਼ੁਰੂ ਕਰਨ ਜਾ ਰਹੀ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਮੀਟਿੰਗ ਵਿੱਚ ਲਿਆ ਗਿਆ। ਇਸ ਸਾਲ ਜੁਲਾਈ ਵਿੱਚ ਪੰਥ ਰਤਨ ਗੁਰਬਚਨ ਸਿੰਘ ਟੌਹੜਾ ਇੰਸਟੀਚਿਊਟ, ਬਹਾਦਰਗੜ੍ਹ, ਪਟਿਆਲਾ ਵਿੱਚ 40 ਬੱਚੇ ਪੀਸੀਐਸ ਆਈਏਐਸ ਲਈ ਤਿਆਰ ਕੀਤੇ ਜਾਣਗੇ।

ਸੇਵਾਮੁਕਤ ਜੱਜਾਂ ਅਤੇ ਵਿਦਵਾਨਾਂ ਦੀ ਦੇਖ-ਰੇਖ ਹੇਠ ਨਵੀਂ ਸਬ-ਕਮੇਟੀ ਬਣਾਈ ਗਈ ਹੈ ਜੋ ਬੱਚਿਆਂ ਦੀ ਚੋਣ ਕਰੇਗੀ। ਪ੍ਰਬੰਧਾਂ ਅਨੁਸਾਰ ਨਵੀਂ ਇਮਾਰਤ ਦੀ ਉਸਾਰੀ ਹੋਣ ਜਾ ਰਹੀ ਹੈ। ਇਸ ਵਿੱਚ ਲੜਕੀਆਂ ਲਈ 15 ਕਮਰੇ ਤਿਆਰ ਹੋਣਗੇ।

 

ਇਹ ਵੀ ਪੜ੍ਹੋ