Sultanpur Lodhi : ਗੁਰਦੁਆਰੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ SGPC ਨੇ ਲਿਆ ਇਹ ਵੱਡਾ ਫੈਸਲਾ, ਜਾਣੋ ਪੂਰਾ ਮਾਮਲਾ

Sultanpur Lodhi : ਐਡਵੋਕੇਟ ਧਾਮੀ ਨੇ ਕਿਹਾ ਕਿ ਮੁੱਖ ਮੰਦਰੀ ਮਾਨ ਕੋਲ ਗ੍ਰਹਿ ਮੰਤਰਾਲਾ ਹੈ, ਇਸ ਲਈ ਉਹ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਸ ਮਾਮਲੇ ’ਤੇ ਸਰਕਾਰ ਅਤੇ ਪ੍ਰਸ਼ਾਸਨ ਦੀ ਚੁੱਪੀ ਸਵਾਲ ਖੜ੍ਹੇ ਕਰਦੀ ਹੈ, ਜਦੋਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੁਲਿਸ ਨੇ ਗੁਰਦੁਆਰਾ ਸਾਹਿਬ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ ਹੈ।

Share:

Sultanpur Lodhi: ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਪੁਲਿਸ ਗੋਲੀਬਾਰੀ ਦੀ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ SGPC ਨੇ 1 ਫਰਵਰੀ ਨੂੰ ਵਿਸ਼ੇਸ਼ ਮੀਟਿੰਗ ਸੱਦ ਲਈ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਕਾਰਜਕਾਰਨੀ ਕਮੇਟੀ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁੱਖ ਮੰਦਰੀ ਮਾਨ ਕੋਲ ਗ੍ਰਹਿ ਮੰਤਰਾਲਾ ਹੈ, ਇਸ ਲਈ ਉਹ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਸ ਮਾਮਲੇ ’ਤੇ ਸਰਕਾਰ ਅਤੇ ਪ੍ਰਸ਼ਾਸਨ ਦੀ ਚੁੱਪੀ ਸਵਾਲ ਖੜ੍ਹੇ ਕਰਦੀ ਹੈ, ਜਦੋਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੁਲਿਸ ਨੇ ਗੁਰਦੁਆਰਾ ਸਾਹਿਬ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ ਹੈ।

ਸੁਲਤਾਨਪੁਰ ਲੋਧੀ ਕਾਂਡ ਦੀ ਜ਼ਿੰਮੇਵਾਰੀ ਤੋਂ ਕਦੇ ਵੀ ਬਰੀ ਨਹੀਂ ਹੋ ਸਕਦੇ ਮੁੱਖ ਮੰਤਰੀ 

ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਸੁਲਤਾਨਪੁਰ ਲੋਧੀ ਕਾਂਡ ਦੀ ਜ਼ਿੰਮੇਵਾਰੀ ਤੋਂ ਕਦੇ ਵੀ ਬਰੀ ਨਹੀਂ ਹੋ ਸਕਦੇ। ਸ਼੍ਰੋਮਣੀ ਕਮੇਟੀ ਇਸ ਗੰਭੀਰ ਮੁੱਦੇ 'ਤੇ ਚੁੱਪ ਨਹੀਂ ਬੈਠੇਗੀ। ਸੀ.ਐਮ ਮਾਨ ਅਤੇ ਪੁਲਿਸ ਦੀ ਘਿਨਾਉਣੀ ਕਾਰਵਾਈ ਦਾ ਸੰਗਤਾਂ ਵਿਚ ਹਰ ਪੱਧਰ 'ਤੇ ਪ੍ਰਚਾਰ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਇਸ ਸਬੰਧੀ ਕਾਰਜਕਾਰਨੀ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਹੋਈ। ਇਸ ਤਹਿਤ 1 ਫਰਵਰੀ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਵਿਖੇ ਜਨਰਲ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਮੈਂਬਰਾਂ ਦੀ ਰਾਏ ਲਈ ਜਾਵੇਗੀ, ਜਦਕਿ ਇਸ ਤੋਂ ਪਹਿਲਾਂ ਜਾਂਚ ਰਿਪੋਰਟ ਅਤੇ ਸਬੂਤਾਂ ਦੇ ਵੇਰਵੇ ਸਾਰੇ ਮੈਂਬਰਾਂ ਨੂੰ ਭੇਜੇ ਜਾਣਗੇ। ਪੁਲਿਸ 'ਤੇ ਲੱਗੇ ਦੋਸ਼ਾਂ ਨੂੰ ਸਾਬਤ ਕਰਨ ਵਾਲੀ ਜਾਂਚ ਰਿਪੋਰਟ ਅਤੇ ਸਾਰੇ ਸਬੂਤਾਂ ਨੂੰ ਪ੍ਰਚਾਰ ਗਰੁੱਪਾਂ ਰਾਹੀਂ ਪਿੰਡ ਪੱਧਰ ਤੱਕ ਪਹੁੰਚਾਇਆ ਜਾਵੇਗਾ।

ਇਹ ਵੀ ਪੜ੍ਹੋ

Tags :